ਜਾਅਲੀ ਜਨਮ ਸਰਟੀਫ਼ਿਕੇਟ ਬਣਵਾ ਕੇ ਕੀਤਾ ਧੋਖਾ! ਸਕੂਲ ''ਚ ਦਾਖ਼ਲੇ ਮਗਰੋਂ FIR

Friday, Jul 04, 2025 - 03:41 PM (IST)

ਜਾਅਲੀ ਜਨਮ ਸਰਟੀਫ਼ਿਕੇਟ ਬਣਵਾ ਕੇ ਕੀਤਾ ਧੋਖਾ! ਸਕੂਲ ''ਚ ਦਾਖ਼ਲੇ ਮਗਰੋਂ FIR

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਦੋ ਮੁਲਜ਼ਮਾਂ ਦੇ ਖ਼ਿਲਾਫ਼ ਸਾਜ਼ਿਸ਼ ਤਹਿਤ ਧੋਖਾਧੜੀ ਕਰ ਕੇ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਕੁੜੀ ਦੇ ਨਾਂ ਦਾ ਜਨਮ ਸਰਟੀਫ਼ਿਕੇਟ ਬਣਾਉਣ ਦੇ ਦੋਸ਼ ਵਿਚ 2 ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਚਿੰਕੀ ਪਤਨੀ ਮਨਜੀਤ ਸਿੰਘ ਵਾਸੀ ਮੋਹਾਲੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਘਰੋਂ ਭੱਜਣ ਵਾਲੇ ਪ੍ਰੇਮੀ ਜੋੜਿਆਂ ਲਈ ਬੇਹੱਦ ਅਹਿਮ ਖ਼ਬਰ! ਜਾਰੀ ਹੋਏ ਨਵੇਂ ਨਿਰਦੇਸ਼

ਸ਼ਿਕਾਇਤ ਕਰਤਾ ਨੇ ਕਿਹਾ ਹੈ ਕਿ ਮੁਲਜ਼ਮ ਜਸਵੀਰ ਸਿੰਘ ਤੇ ਸੁਨੀਲ ਕੁਮਾਰ ਨੇ ਆਪਸੀ ਮਿਲੀਭੁਗਤ ਨਾਲ ਉਸ ਦੀ ਧੀ ਦੇ ਨਾਂ ਦਾ ਜਾਅਲੀ ਸਰਟੀਫ਼ਿਕੇਟ ਤਿਆਰ ਕਰਕੇ ਸਕੂਲ ਵਿਚ ਦਾਖ਼ਲਾ ਕਰਵਾਇਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News