ਪਿਓ-ਪੁੱਤ ਵੱਲੋਂ ਵਿਅਕਤੀ ''ਤੇ ਹਮਲਾ! ਚਾਕੂ ਨਾਲ ਕੀਤੇ ਵਾਰ
Friday, Jul 18, 2025 - 04:22 PM (IST)

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਹੇਠ ਪੁੱਤਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮਨਿੰਦਰ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਮੁਹੱਲਾ ਸੰਤ ਵਿਹਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੀ ਫੈਕਟਰੀ ਦੇ ਬਾਹਰ ਗੇਟ 'ਤੇ ਖੜ੍ਹਾ ਸੀ। ਇਸ ਦੌਰਾਨ ਸ਼ਰਾਬੀ ਹਾਲਤ ਵਿਚ ਜੌਨੀ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਦਾ ਪਿਤਾ ਬਲਵਿੰਦਰ ਕੁਮਾਰ ਵੀ ਉੱਥੇ ਆ ਗਿਆ, ਜਿਸ ਨੇ ਜ਼ਬਰਦਸਤੀ ਉਸ ਦੀ ਫੈਕਟਰੀ ਵਿਚ ਦਾਖਲ ਹੋ ਕੇ ਉਸ 'ਤੇ ਚਾਕੂ ਨਾਲ ਹਮਲਾ ਕੀਤਾ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਇੰਚਾਰਜ ਦੇ ਘਰ ED ਦੀ ਰੇਡ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8