62 ਲੱਖ ਦੀ ਧੋਖਾਧੜੀ ਕਰਨ ਵਾਲੇ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
Thursday, Jul 17, 2025 - 03:57 PM (IST)

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਤਿੰਨ ਮੁਲਜ਼ਮਾਂ ਦੇ ਖ਼ਿਲਾਫ਼ ਸਾਜ਼ਿਸ਼ ਤਹਿਤ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਇਆ ਕਿ ਬੀਕਾਨੇਰ ਦੇ ਰਹਿਣ ਵਾਲੇ ਦਿਨੇਸ਼ ਕੁਮਾਰ ਅੱਗਰਵਾਲ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਨੇ ਮਹਿੰਦਰ ਕੁਮਾਰ ਮਨੀਸ਼ ਕੁਮਾਰ, ਰਾਕੇਸ਼ ਝੱਜਰ ਤੇ ਦਿਨੇਸ਼ ਝੱਜਰ ਨੂੰ 62 ਲੱਖ 39914 ਰੁਪਏ ਦਾ ਆਪਣੀ ਕੰਪਨੀ ਤੋਂ ਸਾਮਾਨ ਦਿੱਤਾ ਸੀ, ਪਰ ਉਕਤ ਮੁਲਜ਼ਮਾਂ ਵੱਲੋਂ ਉਸ ਦੇ ਮਾਲ ਦੇ ਪੈਸੇ ਵਾਪਸ ਨਾ ਕਰ ਕੇ ਉਸ ਦੇ ਨਾਲ ਸਾਜ਼ਿਸ਼ ਤਹਿਤ ਧੋਖਾਧੜੀ ਕੀਤੀ ਗਈ ਹੈ। ਇਸ ਮਗਰੋਂ ਪੁਲਸ ਨੇ ਉਕਤ ਮਾਮਲੇ 'ਤੇ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਵਿਦਿਆਰਥਣ ਨਾਲ ਗੈਂਗਰੇਪ, ਮਾਂ ਦੀਆਂ ਅੱਖਾਂ ਮੂਹਰੇ ਕੀਤੀ ਕਾਲੀ ਕਰਤੂਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8