ਬੱਸ ਸਟੈਂਡ ''ਤੇ ਲੱਗ ਗਈ ਅੱਗ, ਮਿੰਨੀ ਬੱਸ ਹੋਈ ਤਬਾਹ, ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਮਗਰੋਂ ਪਾਇਆ ਕਾਬੂ

Monday, Jul 22, 2024 - 03:51 AM (IST)

ਪਟਿਆਲਾ (ਬਲਜਿੰਦਰ)- ਸ਼ਹਿਰ ਦੇ ਨਵੇਂ ਬੱਸ ਸਟੈਂਡ ਵਿਖੇ ਖੜ੍ਹੀ ਇਕ ਮਿੰਨੀ ਬੱਸ ਸੜ ਕੇ ਸੁਆਹ ਹੋ ਗਈ। ਇਸ ਕਾਰਨ ਆਸ-ਪਾਸ ਖੜ੍ਹੀਆਂ ਹੋਰ ਬੱਸਾਂ ਵੀ ਨੁਕਸਾਨੀਆਂ ਗਈਆਂ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ, ਜਿਨ੍ਹਾਂ ਨੇ ਪੀ.ਆਰ.ਟੀ.ਸੀ. ਦੇ ਕਰਮਚਾਰੀਆਂ ਨਾਲ ਮਿਲ ਕੇ ਅੱਗ ’ਤੇ ਕਾਬੂ ਪਾਇਆ।

ਘਟਨਾ ਰਾਤ ਤਰਕੀਬਨ 1 ਵਜੇ ਦੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਅੱਗ ਜਦੋਂ ਕਾਫੀ ਜ਼ਿਆਦਾ ਵਧ ਗਈ ਅਤੇ ਆਸ-ਪਾਸ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਲਈ ਲੱਗੀ ਤਾਂ ਪੀ.ਆਰ.ਟੀ.ਸੀ. ਕਰਮਚਾਰੀਆਂ ਨੇ ਸੀਸ਼ੇ ਤੋੜ ਕੇ ਗੇਅਰ ਨਿਊਟ੍ਰਲ ਕਰ ਕੇ ਬੱਸਾਂ ਨੂੰ ਧੱਕਾ ਲਗਾ ਕੇ ਅੱਗੇ ਵਾਲੀ ਗੱਡੀ ਤੋਂ ਪਾਸੇ ਕਰ ਕੇ ਬਾਕੀ ਬੱਸਾਂ ਦਾ ਬਚਾਅ ਕੀਤਾ। ਇਸ ਤਰ੍ਹਾਂ ਫਾਇਰ ਬ੍ਰਿਗੇਡ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਮੁਸਤੈਦੀ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ।

ਇਹ ਵੀ ਪੜ੍ਹੋ- ਖੇਤ ਕੰਮ ਕਰਨ ਆਏ ਮਜ਼ਦੂਰ ਨੂੰ ਨਗਨ ਕਰ ਬਿਨਾਂ ਕੱਪੜਿਆਂ ਦੇ ਭੇਜਿਆ ਵਾਪਸ, ਫ਼ਿਰ ਉਸੇ ਦੇ ਪੁੱਤਰ ਨੂੰ ਦਿਖਾਈ ਵੀਡੀਓ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News