ਸ਼ਾਰਟ ਸਰਕਟ ਕਾਰਨ ਸੂਟਕੇਸ ਸਟੋਰ ''ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
Sunday, Jul 07, 2024 - 02:43 AM (IST)
ਲੁਧਿਆਣਾ (ਬੇਰੀ)- ਸਿਵਲ ਲਾਈਨ ਇਲਾਕੇ ’ਚ ਇਕ ਸੂਟਕੇਸ ਅਤੇ ਬੈਗ ਸਟੋਰ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ। ਅੱਗ ਦੀਆਂ ਲਪਟਾਂ ਦੇਖ ਕੇ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪੁੱਜੀ ਅਤੇ ਅੱਗ ਬੁਝਾੳਣ ਦਾ ਯਤਨ ਸ਼ੁਰੂ ਕੀਤਾ। 4 ਘੰਟਿਆਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ।
ਜਾਣਕਾਰੀ ਮੁਤਾਬਕ ਸਿਵਲ ਲਾਈਨ ਸਤਿਸੰਗ ਘਰ ਨੇੜੇ ਪ੍ਰਕਾਸ਼ ਬੈਗ ਐਂਡ ਲਗੇਜ ਦੇ ਸਟੋਰ ’ਚ ਸ਼ਨੀਵਾਰ ਤੜਕੇ ਅਚਾਨਕ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਨੇੜੇ ਦੇ ਲੋਕਾਂ ਨੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਵਿਭਾਗ ਦੀਆਂ 6 ਗੱਡੀਆਂ ਨੇ ਸਖਤ ਮੁਸ਼ੱਕਤ ਤੋਂ ਬਾਅਦ ਲਗਭਗ 4 ਘੰਟਿਆਂ ’ਚ ਅੱਗ ਬੁਝਾਈ।
ਇਹ ਵੀ ਪੜ੍ਹੋ- ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 35 ਸਾਲ ਪਾਰਟੀ ਦਾ ਸਾਥ ਦੇਣ ਤੋਂ ਬਾਅਦ ਫੜਿਆ 'ਆਪ' ਦਾ ਪੱਲਾ
ਸਟੋਰ ਦੇ ਮਾਲਕ ਮੁਕੇਸ਼ ਕੁਮਾਰ ਨੇ ਦੱਸਿਆ ਕਿ ਅੱਗ ਸਵੇਰੇ ਕਰੀਬ 6 ਵਜੇ ਲੱਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਟਨਾ ਸਥਲ ’ਤੇ ਆਉਣ ਤੋਂ ਪਹਿਲਾਂ ਹੀ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਮੌਕੇ ’ਤੇ ਪੁੱਜ ਗਈਆਂ ਸੀ। ਅੱਗ ਨਾਲ ਸਟੋਰ ’ਚ ਪਏ ਬੈਗ, ਸੂਟਕੇਸ ਸੜ ਕੇ ਸੁਆਹ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਅਗਨੀਕਾਂਡ ’ਚ ਉਨ੍ਹਾਂ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।
ਇਹ ਵੀ ਪੜ੍ਹੋ- ਵਿਸ਼ਵ ਕੱਪ ਜੇਤੂ ਟੀਮ ਨੂੰ 11 ਕਰੋੜ ਦੇਣ ਤੋਂ ਬਾਅਦ ਵਿਰੋਧੀ ਧਿਰ ਹੋਈ ਤੱਤੀ, ਕਿਹਾ- '' ਸ਼ਿੰਦੇ ਆਪਣੀ ਜੇਬ 'ਚੋਂ ਦਿੰਦੇ ਤਾਂ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e