ਜੋਤ ਦੀ ਬੱਤੀ ਤੋਂ ਲੱਗੀ ਘਰ ’ਚ ਅੱਗ, ਲੱਖਾਂ ਦਾ ਨੁਕਸਾਨ

Wednesday, May 29, 2024 - 03:40 AM (IST)

ਮੋਰਿੰਡਾ (ਧੀਮਾਨ) - ਸਥਾਨਕ ਐੱਲ.ਆਈ.ਸੀ. ਦਫ਼ਤਰ ਨੇੜੇ ਇਕ ਘਰ ’ਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜਕੇ ਸੁਆਹ ਹੋ ਗਿਆ, ਜਦਕਿ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਇਸ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕੁਝ ਹੀ ਸਮੇਂ ਵਿਚ ਘਟਨਾ ਸਥਾਨ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਇਆ, ਨਹੀਂ ਤਾਂ ਹੋਰ ਵੀ ਨੁਕਸਾਨ ਹੋ ਸਕਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਧਰਮੇਸ਼ ਚਾਵਲਾ ਨੇ ਦੱਸਿਆ ਕਿ ਘਰ ’ਚ ਉਨ੍ਹਾਂ ਦੇ ਬੱਚੇ ਵੱਲੋਂ ਜੋਤ ਜਗਾਈ ਗਈ ਸੀ, ਜਿਸ ਦੀ ਬੱਤੀ ਤੋਂ ਅਚਾਨਕ ਕਿਸੇ ਤਰ੍ਹਾਂ ਅੱਗ ਲੱਗ ਗਈ ਅਤੇ ਕਮਰੇ ’ਚ ਪਿਆ ਫਰਿੱਜ ਅਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ।

ਇਹ ਵੀ ਪੜ੍ਹੋ- ਆਸਾਮ 'ਚ ਚੱਕਰਵਾਤੀ ਤੂਫਾਨ ਰੇਮਾਲ ਦਾ ਕਹਿਰ, ਤਿੰਨ ਲੋਕਾਂ ਦੀ ਮੌਤ ਤੇ 17 ਜ਼ਖਮੀ

ਉਨ੍ਹਾਂ ਦੱਸਿਆ ਕਿ ਇਸ ਅੱਗ ਦੀ ਘਟਨਾ ਨਾਲ ਉਨ੍ਹਾਂ ਦਾ ਲਗਭਗ 3 ਲੱਖ ਰੁਪਏ ਦਾ ਨੁਕਸਾਨ ਹੋਇਆ। ਅੱਗ ਲੱਗਣ ਦੀ ਜਾਣਕਾਰੀ ਮਿਲਦਿਆਂ ਹੀ ਆਂਡ-ਗੁਆਂਡ ਦੇ ਲੋਕਾਂ ਨੇ ਵੀ ਅੱਗ ਬੁਝਾਉਣ ’ਚ ਮਦਦ ਕੀਤੀ। ਜਦਕਿ ਫਾਇਰ ਬ੍ਰਿਗੇਡ ਨੂੰ ਸੂਚਨਾ ਮਿਲਣ ’ਤੇ ਕੁਝ ਮਿੰਟਾਂ ’ਚ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ’ਤੇ ਪਹੁੰਚ ਗਈਆਂ ਤੇ ਅੱਗ ’ਤੇ ਕਾਬੂ ਪਾ ਲਿਆ ਗਿਆ। ਉਧਰ ਇਸ ਸਬੰਧੀ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਵਿਜੇ ਸ਼ਰਮਾ ਟਿੰਕੂ ਤੇ ਮੌਕੇ ’ਤੇ ਪਹੁੰਚੇ ਕੌਂਸਲਰ ਰਕੇਸ਼ ਕੁਮਾਰ ਬੱਗਾ, ਯੂਥ ਆਗੂ ਹਰਪਿੰਦਰ ਸਿੰਘ ਰਾਣਾ, ਗੁਰਦਿੱਤਾ ਅਤੇ ਹੋਰਨਾਂ ਮੁਹੱਲਾ ਵਾਸੀਆਂ ਨੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਮੁਸ਼ੱਕਤ ਦੇਖਦਿਆਂ ਜਿੱਥੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਉੱਥੇ ਹੀ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਫਾਇਰ ਬ੍ਰਿਗੇਡ ਕਰਮੀਆਂ ਨੂੰ ਪੱਕਾ ਕੀਤਾ ਜਾਵੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Inder Prajapati

Content Editor

Related News