ਦੀਵਾਲੀ ਦੀ ਰਾਤ ਕਬਾੜ ਦੇ ਗੋਦਾਮ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਹੋਇਆ ਸੜ ਕੇ ਸੁਆਹ
Saturday, Nov 02, 2024 - 11:17 PM (IST)
ਭਵਾਨੀਗੜ੍ਹ (ਕਾਂਸਲ) :- ਸਥਾਨਕ ਸ਼ਹਿਰ ਦੇ ਗਾਂਧੀ ਨਗਰ ਵਿਖੇ ਦੀਵਾਲੀ ਦੀ ਰਾਤ ਕਬਾੜ ਦਾ ਕੰਮ ਕਰਦੇ ਇਕ ਵਿਅਕਤੀ ਦੇ ਗੋਦਾਮ ’ਚ ਅਚਾਨਕ ਅੱਗ ਲੱਗ ਜਾਣ ਕਾਰਨ ਡੇਢ ਲੱਖ ਰੁਏ ਦੇ ਕਰੀਬ ਕਬਾੜ ਦਾ ਸਮਾਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਬਾੜ ਦਾ ਕੰਮ ਕਰਦੇ ਗਰੀਬ ਵਰਗ ਨਾਲ ਸਬੰਧਤ ਅਜੈ ਕੁਮਾਰ ਪੁੱਤਰ ਕੇਵਲ ਰਾਮ ਵਾਸੀ ਗਾਂਧੀ ਨਗਰ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਨੂੰ ਉਸ ਦੇ ਗਾਂਧੀ ਨਗਰ ਸਥਿਤ ਗੋਦਾਮ ’ਚ ਖੁੱਲ੍ਹੇ ਆਸਮਾਨ ਹੇਠ ਪਏ ਕਬਾੜ ਦੇ ਸਮਾਨ ਨੂੰ ਅਚਾਨਕ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਗੋਦਾਮ ਵਾਲੀ ਸਾਈਡ ਤੋਂ ਆਸਮਾਨ ਛੂੰਹਦੀਆਂ ਅੱਗ ਦੀਆਂ ਉੱਚੀਆਂ-ਉੱਚੀਆਂ ਲਪਟਾਂ 'ਤੇ ਧੂੰਏ ਦਾ ਗੁਬਾਰ ਦੇਖ ਕੇ ਜਦੋਂ ਉਨ੍ਹਾਂ ਮੌਕੇ ’ਤੇ ਜਾ ਕੇ ਦੇਖਿਆਂ ਤਾਂ ਗੋਦਾਮ ’ਚ ਪਿਆ ਕਬਾੜ ਦਾ ਸਾਮਾਨ ਪੂਰੀ ਤਰ੍ਹਾਂ ਅੱਗ ਦੀ ਲਪੇਟ ’ਚ ਆ ਚੁੱਕਾ ਸੀ ਤੇ ਅੱਗ ਬਹੁਤ ਭਿਆਨਕ ਹੋਣ ਕਾਰਨ ਉਹ ਇਸ 'ਤੇ ਕਾਬੂ ਪਾਉਣ ’ਚ ਸਫ਼ਲ ਨਹੀਂ ਹੋ ਸਕੇ।
ਇਹ ਵੀ ਪੜ੍ਹੋ- ਅੱਧੀ ਰਾਤੀਂ ਮੁੜ ਦਹਿਲਿਆ ਪੰਜਾਬ, ਗੋ.ਲ਼ੀਆਂ ਮਾਰ ਕੇ ਸੋਹਣੇ-ਸੁਨੱਖੇ ਨੌਜਵਾਨ ਨੂੰ ਉਤਾਰ'ਤਾ ਮੌ.ਤ ਦੇ ਘਾਟ
ਉਨ੍ਹਾਂ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਤੇ ਪੁਲਸ ਵੱਲੋਂ ਭੇਜੀ ਗਈ ਫਾਇਰ ਬ੍ਰਿਗੇਡ ਦੀ ਗੱਡੀ ਨੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਇਸ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਇਹ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਅਜੈ ਕੁਮਾਰ ਨੇ ਦੱਸਿਆ ਕਿ ਅੱਗ ਦੀ ਇਸ ਘਟਨਾ ’ਚ ਉਸ ਦਾ ਡੇਢ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਸ ਵੱਲੋਂ ਇਸ ਸਬੰਧੀ ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੰਦਿਆਂ ਇਸ ਨੁਕਸਾਨ ਦੀ ਪੂਰਤੀ ਲਈ ਸਰਕਾਰ ਕੋਲ ਵੱਧ ਤੋਂ ਵੱਧ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e