ਫੈੱਡਰੇਸ਼ਨ ਦੇ ਪ੍ਰਧਾਨ ਪੀਰ ਮੁਹੰਮਦ ਦੇ ਘਰ ''ਤੇ ਫਾਇਰਿੰਗ

08/21/2018 10:27:12 AM

ਮੱਖੂ, (ਆਹੂਜਾ, ਵਾਹੀ, ਧੰਜੂ)—ਪਿੰਡ ਪੀਰ ਮੁਹੰਮਦ ਵਿਖੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਦੇ ਘਰ 'ਤੇ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਫਾਇਰਿੰਗ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਥਾਣਾ ਮੱਖੂ ਵਿਖੇ ਕਰਨੈਲ ਸਿੰਘ ਪੀਰ ਮੁਹੰਮਦ ਦੇ ਪਿਤਾ ਗੁਰਬਚਨ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਪੀਰ ਮੁਹੰਮਦ ਨੇ ਦਰਖਾਸਤ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਸਾਢੇ 10 ਵਜੇ ਦੇ ਕਰੀਬ ਮੈਂ ਆਪਣੇ ਪਰਿਵਾਰ ਸਮੇਤ ਘਰ 'ਚ ਸੁੱਤਾ ਪਿਆ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਆਏ ਤੇ ਘਰ 'ਤੇ 12 ਬੋਰ ਬੰਦੂਕ ਨਾਲ ਫਾਇਰ ਕੀਤੇ, ਜੋ  ਗੇਟ 'ਚ ਵੱਜੇ।
ਇਸ ਤਰ੍ਹਾਂ ਕਰ ਕੇ ਅਣਪਛਾਤੇ ਵਿਅਕਤੀਆਂ ਨੇ ਸਾਡੇ 'ਤੇ ਜਾਨਲੇਵਾ ਹਮਲਾ ਕੀਤਾ ਤੇ ਫਿਰ ਕਰ ਸਕਦੇ ਹਨ। ਮੈਨੂੰ ਅਣਪਛਾਤੇ ਵਿਅਕਤੀਆਂ ਤੋਂ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ-ਮਾਲ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਲਿਖਤੀ ਸ਼ਿਕਾਇਤ 'ਚ ਕਿਸੇ 'ਤੇ ਵੀ ਸ਼ੱਕ ਨਾ ਕਰਦਿਆਂ ਉੱਚ ਪੁਲਸ ਅਧਿਕਾਰੀਆਂ ਨੂੰ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਲਈ ਕਿਹਾ।