ਅਣਪਛਾਤੇ ਲੋਕਾਂ ਨੇ ਮੁਹੱਲਾ ਮੱਲ੍ਹੀਆਂ ਵਿਖੇ ਇਕ ਘਰ ''ਚ ਦਾਖਲ ਹੋ ਕੇ ਚਲਾਈਆਂ ਅੰਨ੍ਹੇਵਾਹ ਗੋਲੀਆਂ

06/14/2022 4:43:27 PM

ਜ਼ੀਰਾ ( ਸਤੀਸ਼ ਵਿਜ ) : ਜ਼ੀਰਾ ਅੰਦਰ ਹਾਲਾਤ ਦਿਨ-ਬ-ਦਿਨ ਵਿਗੜਦੇ ਜਾ ਰਹੇ ਹਨ। ਆਏ ਦਿਨ ਲੁੱਟਾਂ-ਖੋਹਾਂ ਅਤੇ ਗੋਲੀ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਇਕ ਮਾਮਲਾ ਜ਼ੀਰਾ ਦੇ ਮੁਹੱਲਾ ਮੱਲੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਕੁਝ ਅਣਪਛਾਤੇ ਲੋਕਾਂ ਵੱਲੋਂ ਇਕ ਘਰ ਵਿਚ ਦਾਖ਼ਲ ਹੋ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਗੋਲੀਆਂ ਲੱਗਣ ਨਾਲ ਮਨਦੀਪ ਸਿੰਘ ਨਾਂ ਦਾ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।  ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ।

ਇਹ ਵੀ ਪੜ੍ਹੋ- ਬੇਰੁਜ਼ਗਾਰੀ ਤੋਂ ਪਰੇਸ਼ਾਨ 19 ਸਾਲਾ ਗੱਭਰੂ ਨੇ ਗਲ ਲਾਈ ਮੌਤ

ਘਟਨਾ ਦੀ ਜਾਣਕਾਰੀ ਦਿੰਦਿਆਂ ਜ਼ਖਮੀ ਮਨਦੀਪ ਸਿੰਘ ਦੀ ਪਤਨੀ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਘਰ ਤਿੰਨ ਅਣਪਛਾਤੇ ਲੋਕ ਜਿਨ੍ਹਾਂ ਦੇ ਮੂੰਹ-ਬੰਨ੍ਹੇ ਹੋਏ ਸਨ ਦਾਖ਼ਲ ਹੋਏ ਅਤੇ ਘਰ ਵਿਚ ਦਾਖ਼ਲ ਹੁੰਦਿਆਂ ਹੀ ਉਨ੍ਹਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ । ਜਿਸ ਤੋਂ ਬਾਅਦ ਅਣਪਛਾਤਿਆਂ ਨੇ ਉਸ ਦੇ ਪਤੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਨੂੰ ਦੇਖਦਿਆਂ ਪਰਿਵਾਰ ਵਾਲਿਆਂ ਵੱਲੋ ਰੌਲਾ ਪਾਇਆ ਗਿਆ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੇ ਦੱਸਿਆ ਕਿ ਉਸ ਦਾ ਪਤੀ ਹਮਲਾ ਕਰਨ ਵਾਲੇ ਇਨ੍ਹਾਂ ਲੋਕਾਂ ਨੂੰ ਜਾਣਦਾ ਅਤੇ ਪਹਿਚਾਣਦਾ ਹੈ । ਪਰਿਵਾਰਕ ਮੈਂਬਰਾਂ ਨੇ ਪੁਲਸ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਕੱਲ੍ਹ ਰਾਤ 11 ਵਜੇ ਦੀ ਦਿੱਤੀ ਹੋਈ ਹੈ ਪਰ ਸਾਰੀ ਰਾਤ ਬੀਤ ਜਾਣ ਤੋਂ ਬਾਅਦ ਵੀ ਪੁਲਸ ਹੁਣ ਤੱਕ ਘਟਨਾ ਬਾਰੇ ਪੁੱਛਗਿਛ ਕਰਨ ਲਈ ਨਹੀਂ ਪੁੱਜੀ। 

ਇਹ ਵੀ ਪੜ੍ਹੋ- ਫਿਰੋਜ਼ਪੁਰ ਦੀ ਚਰਚਿਤ ਜੇਲ੍ਹ ’ਚੋਂ ਮੁੜ ਬਰਾਮਦ ਹੋਏ 3 ਮੌਬਾਇਲ

ਜ਼ਖਮੀ ਮਨਦੀਪ ਬਾਰੇ ਜਾਣਕਾਰੀ ਦਿੰਦਿਆਂ ਡਾਕਟਰ ਨੇ ਦੱਸਿਆ ਕਿ ਉਸ ਦੇ ਕਰੀਬ 3-4 ਗੋਲ਼ੀਆਂ ਲਗੀਆਂ ਹਨ, ਜਿਸ ਕਾਰਨ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜ਼ੀਰਾ ਡੀ.ਐੱਸ.ਪੀ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਜ਼ੀਰਾ ਦੇ ਮੁਹੱਲਾ ਮੱਲ੍ਹੀਆਂ ਵਿਖੇ ਗੋਲੀ ਚਲਾਈ ਗਈ ਹੈ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News