ਮਾੜੀ ਮੁਸਤਫਾ ''ਚ ਅੰਨ੍ਹੇਵਾਹ ਫਾਇਰਿੰਗ ਕਰਨ ਵਾਲੇ ਨਹੀਂ ਆਏ ਕਾਬੂ

12/15/2019 1:40:40 PM

ਮੋਗਾ (ਆਜ਼ਾਦ):ਬਾਘਾਪੁਰਾਣਾ ਕੋਲ ਪਿੰਡ ਮਾੜੀ ਮੁਸਤਫਾ 'ਚ ਬੀਤੀ 12 ਦਸੰਬਰ ਦੀ ਸ਼ਾਮ ਨੂੰ ਪਿੰਡ ਦੇ ਹੀ ਇਕ ਨੌਜਵਾਨ ਚਮਕੌਰ ਸਿੰਘ ਉਰਫ ਬੇਅੰਤ 'ਤੇ ਜਾਨਲੇਵਾ ਹਮਲਾ ਕਰਦਿਆਂ ਅੰਨ੍ਹੇਵਾਹ ਫਾਇਰਿੰਗ ਕਰ ਕੇ ਉਸ ਨੂੰ ਅਤੇ ਉਸ ਦੀ ਚਾਚੀ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰਨ ਵਾਲੇ ਕਥਿਤ ਦੋਸ਼ੀ 24 ਘੰਟੇ ਬੀਤਣ ਦੇ ਬਾਵਜੂਦ ਪੁਲਸ ਦੇ ਕਾਬੂ ਨਹੀਂ ਆ ਸਕੇ।

ਜਾਣਕਾਰੀ ਦਿੰਦਿਆਂ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਉਹ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਸ਼ੱਕ ਦੇ ਆਧਾਰ 'ਤੇ ਕਈ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਦੇ ਛੁਪਣ ਵਾਲੇ ਟਿਕਾਣਿਆਂ 'ਤੇ ਛਾਪਾਮਾਰੀ ਕਰ ਕੇ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਵਪ੍ਰੀਤ ਸਿੰਘ ਨਿਵਾਸੀ ਪਿੰਡ ਮਾੜੀ ਮੁਸਤਫਾ ਹਾਲ ਅਬਾਦ ਧੂੜਕੋਟ (ਫਰੀਦਕੋਟ), ਮਨਦੀਪ ਸਿੰਘ ਮੰਨਾ ਨਿਵਾਸੀ ਪਿੰਡ ਮਾਣੂੰਕੇ ਗਿੱਲ (ਮੋਗਾ), ਅਵਤਾਰ ਸਿੰਘ ਵਿਰਕ ਨਿਵਾਸੀ ਅਰਾਈਆਂ ਦੇ ਇਲਾਵਾ 7-8 ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਬਾਘਾਪੁਰਾਣਾ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।


Shyna

Content Editor

Related News