ਫਿਰੋਜ਼ਪੁਰ ਸੀ.ਆਈ.ਏ. ਅਤੇ ਨਾਰਕੋਟਿਕ ਪੁਲਸ ਸਮੇਤ ਜ਼ਿਲ੍ਹੇ ਦੀ ਪੁਲਸ ਨੇ ਹੈਰੋਇਨ ਸਮੇਤ 5 ਨੂੰ ਕੀਤਾ ਗ੍ਰਿਫ਼ਤਾਰ

11/10/2021 12:37:01 PM

ਫਿਰੋਜ਼ਪੁਰ (ਕੁਮਾਰ): ਜ਼ਿਲ੍ਹਾ ਫਿਰੋਜ਼ਪੁਰ ਦੀ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ 5 ਵਿਅਕਤੀਆਂ ਨੂੰ 84 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ, ਥਾਣਾ ਕੁਲਗੜ੍ਹੀ ਅਤੇ ਘੱਲ ਖੁਰਦ ਵਿਖੇ ਐਨ.ਡੀ.ਪੀ.ਐੱਸ.ਐਕਟ ਦੀ ਕਾਰਵਾਈ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਜਜਪਾਲ ਸਿੰਘ ਦੀ ਅਗਵਾਈ ਹੇਠ ਬਸਤੀ ਆਵਾ ਦੇ ਏਰੀਆ ਵਿਚ 2 ਸੱਕੇ ਭਰਾਵਾਂ ਸੂਰਜ ਨੂੰ 33 ਗ੍ਰਾਮ ਅਤੇ ਮਿਥੁਨ ਉਰਫ਼ ਮਿੱਠੀ ਨੂੰ 17 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ ਹੈ, ਜਦਕਿ ਨਾਰਕੋਟਿਕ ਕੰਟਰੋਲ ਸੈੱਲ ਦੀ ਪੁਲਸ ਨੇ ਏ.ਐੱਸ.ਆਈ.ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਗੰਗ ਕੈਨਾਲ ਦੇ ਏਰੀਆ ਵਿਚ ਜਸਬੀਰ ਸਿੰਘ ਉਰਫ ਜੱਸਾ ਵਾਸੀ ਬਜੀਦਪੁਰ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਕੁਲਗੜ੍ਹੀ ਦੇ ਏ.ਐੱਸ.ਆਈ. ਵਿਨੋਦ ਕੁਮਾਰ ਦੀ ਅਗਵਾਈ ਹੇਠ ਸ਼ਮਸ਼ਾਨਘਾਟ ਬਜੀਦਪੁਰ ਦੇ ਹੇਰੀਆ ਵਿਚ ਕੰਵਲਦੀਪ ਸਿੰਘ ਉਰਫ ਕੰਵਲ ਅਤੇ ਹਰਪ੍ਰੀਤ ਸਿੰਘ ਉਰਫ ਪੀਤਾ ਵਾਸੀ ਬਜੀਦਪੁਰ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 2-2 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੂਜੇ ਪਾਸੇ ਪਿੰਡ ਰੱਤਾ ਖੇੜਾ ਦੇ ਬੱਸ ਸਟੈਂਡ ਨੇੜੇ ਹਰਪਾਲ ਸਿੰਘ ਏ.ਐਸ.ਆਈ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਬਲਵਿੰਦਰ ਪੁੱਤਰ ਮੁਖਤਿਆਰ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Shyna

Content Editor

Related News