ਫ਼ਿਰੋਜ਼ਪੁਰ ਸ਼ਹਿਰ ’ਚ ਚੱਲੀ ਗੋਲੀ, ਗੋਲੀ ਲੱਗਣ ਨਾਲ ਬੀਬੀ ਜ਼ਖ਼ਮੀ
Thursday, Dec 24, 2020 - 10:38 AM (IST)
ਫ਼ਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਸ਼ਹਿਰ ’ਚ ਅੱਜ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਗੋਲੀ ਲੱਗਣ ਨਾਲ ਇਕ ਬੀਬੀ ਗੁਰਮੀਤ ਕੌਰ ਜ਼ਖ਼ਮੀ ਹੋਈ ਹੈ, ਜਿਸ ਨੂੰ ਇਲਾਜ ਲਈ ਸਿਵਿਲ ਹਸਪਤਾਲ ਫ਼ਿਰੋਜ਼ਪੁਰ ’ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ’ਚ ਰੈਫਰ ਕਰ ਦਿੱਤਾ ਹੈ।
ਸਿਵਿਲ ਹਸਪਤਾਲ ਫਿਰੋਜ਼ਪੁਰ ਦੇ ਡਾਕਟਰ ਮਨਪ੍ਰੀਤ ਨੇ ਦੱਸਿਆ ਕਿ ਬੀਬੀ ਦੇ ਪੈਰ ’ਚ ਗੋਲੀ ਲੱਗੀ ਹੈ ਅਤੇ ਉਹ ਸ਼ੂਗਰ ਦੀ ਮਰੀਜ਼ ਹੈ। ਖੂਨ ਜ਼ਿਆਦਾ ਨਿਕਲਣ ਕਰਕੇ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ’ਚ ਭੇਜ ਦਿੱਤਾ ਗਿਆ ਹੈ ਅਤੇ ਪੁਲਸ ਨੂੰ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੂੰ ਇਸ ਸਬੰਧੀ ਜਾਣਕਾਰੀ ਭੇਜ ਦਿੱਤੀ ਗਈ ਹੈ। ਜ਼ਖ਼ਮੀ ਹੋਈ ਬੀਬੀ ਦੇ ਪਰਿਵਾਰਕ ਮੈਂਬਰ ਨੌਜਵਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਕੁੱਝ ਲੋਕ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਉਨ੍ਹਾਂ ਨੂੰ ਡਰਾਉਣ ਲੱਗੇ। ਉਸ ਨੇ ਦੱਸਿਆ ਕਿ ਹਮਲਾਵਰਾਂ ਨੂੰ ਉਹ ਜਾਣਦੇ ਅਤੇ ਪਛਾਣਦੇ ਹਨ।