ਫਿਰੋਜ਼ਪੁਰ ਜੇਲ੍ਹ ’ਚੋਂ 2 ਮੋਬਾਇਲ ਫੋਨ ਬਰਾਮਦ, ਪੁਲਸ ਨੇ ਦਰਜ ਕੀਤਾ ਮਾਮਲਾ

03/28/2021 12:57:07 PM

ਫਿਰੋਜ਼ਪੁਰ (ਕੁਮਾਰ): ਪਿਛਲੇ ਕੁੱਝ ਸਮੇਂ ਤੋਂ ਜੇਲ੍ਹ ਪ੍ਰਸ਼ਾਸਨ ਵਲੋਂ ਵੱਡੇ ਪੱਧਰ ’ਤੇ ਕੈਦੀਆਂ ਅਤੇ ਹਵਾਲਾਤੀਆਂ ਤੋਂ ਮੋਬਾਇਲ ਫੋਨ ਬਰਾਮਦ ਕੀਤੇ ਜਾ ਰਹੇ ਹਨ ਅਤੇ ਇਸ ਕੜੀ ਦੇ ਤਹਿਤ ਸਰਚ ਮੁਹਿੰਮ ਦੇ ਦੌਰਾਨ 2 ਹੋਰ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ.ਐੱਸ.ਆਈ. ਤਾਰਾ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਵੰਤ ਸਿੰਘ ਨੇ ਪੁਲਸ ਨੂੰ ਭੇਜੀ ਲਿਖਤੀ ਜਾਣਕਾਰੀ ’ਚ ਦੱਸਿਆ ਕਿ ਹਵਾਲਾਤੀ ਗੁਰਵਿੰਦਰ ਸਿੰਘ ਉਰਫ ਗੁਰੀ ਅਤੇ ਵਿਜੈ ਕੁਮਾਰ ਪੁੱਤਰ ਦਰਸ਼ਨ ਤੋਂ ਸਰਚ ਮਹਿੁੰਮ ਦੌਰਾਨ ਸਿਮ ਕਾਰਡ ਅਤੇ ਬੈਟਰੀਆਂ ਸਣੇ 2 ਮੋਬਾਇਲ ਫੋਨ ਬਰਾਮਦ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਸੂਚਨਾ ਦੇ ਆਧਾਰ ’ਤੇ ਪੁਲਸ ਵਲੋਂ ਨਾਮਜ਼ਦ ਦੋਵੇਂ ਹਵਾਲਾਤੀਆਂ ਦੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 


Shyna

Content Editor

Related News