ਫਿਰੋਜ਼ਪੁਰ ਪੁਲਸ ਨੇ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

07/03/2022 5:55:04 PM

ਫਿਰੋਜ਼ਪੁਰ(ਕੁਮਾਰ) : ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਸਬ-ਇੰਸਪੈਕਟਰ ਵਿਜੇ ਕੁਮਾਰ ਅਤੇ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਏ.ਐੱਸ.ਆਈ ਵਿਨੋਦ ਕੁਮਾਰ ਦੀ ਅਗਵਾਈ ਹੇਠ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਅਤੇ ਕੁਲਗੜ੍ਹੀ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਸਬ-ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਰਾਏ ਸਿੱਖ ਭਵਨ ਨੇੜੇ ਪੁਲਸ ਪਾਰਟੀ ਨੇ ਇਕ ਸ਼ੱਕੀ ਨੌਜਵਾਨ ਨੂੰ ਖੜ੍ਹਾ ਦੇਖਿਆ, ਜੋ ਪੁਲਸ ਨੂੰ ਦੇਖ ਕੇ ਭੱਜਣ ਲੱਗਾ, ਜਿਸਨੂੰ ਕਾਬੂ ਕਰਕੇ ਜਦ ਤਲਾਸ਼ੀ ਲਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਪੁੱਛਗਿੱਛ ਕਰਨ ’ਤੇ ਉਸ ਨੇ ਪੁਲਸ ਨੂੰ ਆਪਣਾ ਨਾਂ ਕਰਤਾਰ ਪੁੱਤਰ ਓਮ ਪ੍ਰਕਾਸ਼ ਦੱਸਿਆ।

ਇਹ ਵੀ ਪੜ੍ਹੋ- ਪਤੀ ਦਾ ਦੋਸ਼ : ਦਾਊਦ ਤੋਂ ਮਰਵਾਉਣ ਦੀਆਂ ਧਮਕੀਆਂ ਦੇ ਰਹੀ ਪਤਨੀ, ਨੌਕਰ ਬਣਾ ਕੇ ਰੱਖਿਆ

ਦੂਜੇ ਪਾਸੇ ਏ.ਐੱਸ.ਆਈ ਵਿਨੋਦ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਪਿੰਡ ਸ਼ੇਰਖਾ ਤੋਂ ਸੋਢੀ ਨਗਰ ਨੂੰ ਜਾਂਦੀ ਲਿੰਕ ਸੜਕ ’ਤੇ ਪਹੁੰਚੀ ਤਾਂ ਪੁਲਸ ਪਾਰਟੀ ਨੇ ਇੱਕ ਸ਼ੱਕੀ ਨੌਜਵਾਨ ਨੂੰ ਪੈਦਲ ਆਉਂਦਾ ਦੇਖਿਆ ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗਾ। ਪੁਲਸ ਵੱਲੋਂ ਉਸਨੂੰ ਕਾਬੂ ਕਰਕੇ ਜਦ ਤਲਾਸ਼ੀ ਲਈ ਤਾਂ ਉਸ ਕੋਲੋਂ 46 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਕਰਨ ’ਤੇ ਉਸਨੇ ਪੁਲਸ ਨੂੰ ਆਪਣਾ ਨਾਂ ਅਜੇ ਪੁੱਤਰ ਬਿੰਦਰ ਦੱਸਿਆ। ਪੁਲਸ ਵੱਲੋਂ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Gurminder Singh

Content Editor

Related News