ਦੜੇ ਸੱਟੇ ਦਾ ਧੰਦਾ ਕਰਨ ਵਾਲੇ ਨਕਦੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
Monday, Oct 05, 2026 - 07:29 PM (IST)
ਮੋਗਾ (ਆਜ਼ਾਦ)-ਥਾਣਾ ਸਿਟੀ ਸਾਊਥ ਦੇ ਮੁੱਖ ਅਫ਼ਸਰ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਦੜੇ ਸੱਟੇ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ। ਉਕਤ ਮੁਹਿੰਮ ਤਹਿਤ ਜਦੋਂ ਸਹਾਇਕ ਥਾਣੇਦਾਰ ਅਜੀਤ ਸਿੰਘ ਰੰਧਾਵਾਂ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਤੇਲ ਫੈਕਟਰੀ ਦੇ ਮਗਰਲੇ ਪਾਸੇ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਰਜਿੰਦਰ ਸਿੰਘ, ਰਮਨਦੀਪ ਸਿੰਘ ਨਿਵਾਸੀ ਲਾਲ ਸਿੰਘ ਰੋਡ ਮੋਗਾ, ਕੁਲਵਿੰਦਰ ਕੁਮਾਰ, ਅਨਮੋਲ, ਨਿਤੀਸ਼ ਕੁਮਾਰ ਨਿਵਾਸੀ ਮਹਾਂਵੀਰ ਨਗਰ ਅਤੇ ਅਸ਼ੋਕ ਕੁਮਾਰ ਸੋਕੀ ਬਸਤੀ ਮੋਹਨ ਸਿੰਘ ਮੋਗਾ ਮਿਲ ਕੇ ਦੜੇ ਸੱਟੇ ਦਾ ਧੰਦਾ ਕਰਦੇ ਹਨ ਅਤੇ ਉਹ ਸਰਕਾਰੀ ਲਾਟਰੀ ਦੀ ਆੜ ਵਿਚ ਸ਼ਰੇਆਮ ਦੜੇ ਸੱਟੇ ਦਾ ਗੈਰ-ਕਾਨੂੰਨੀ ਧੰਦਾ ਕਰਦੇ ਹਨ ਅਤੇ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਉਨ੍ਹਾਂ ਕੋਲੋਂ ਪੈਸੇ ਲੈਂਦੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕਰਕੇ ਪੰਜ ਕਥਿਤ ਮੁਲਜਮਾਂ ਨੂੰ ਦਬੋਚ ਲਿਆ, ਜਦਕਿ ਅਸ਼ੋਕ ਕੁਮਾਰ ਉਰਫ ਸੋਕੀ ਪੁਲਸ ਦੇ ਕਾਬੂ ਨਹੀਂ ਆ ਸਕਿਆ।
ਇਹ ਵੀ ਪੜ੍ਹੋ: ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI ਨਾਲ ਜੁੜੇ ਤਾਰ
ਪੁਲਸ ਨੇ ਉਨ੍ਹਾਂ ਕੋਲੋਂ 20 ਹਜ਼ਾਰ ਰੁਪਏ ਨਕਦੀ ਦੇ ਇਲਾਵਾ ਦੜੇ ਸੱਟੇ ਦੀਆਂ ਪਰਚੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕੀਤੇ, ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਸਾਉਥ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਜੀਤ ਸਿੰਘ ਰੰਧਾਵਾਂ ਨੇ ਦੱਸਿਆ ਕਿ ਅਸ਼ੋਕ ਕੁਮਾਰ ਸੋਕੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਕਾਬੂ ਕਥਿਤ ਮੁਲਜਮਾਂ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ ਲਈ Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
