ਕੇਂਦਰੀ ਜੇਲ੍ਹ ਫਰੀਦਕੋਟ ’ਚੋਂ 5 ਮੋਬਾਇਲ ਫੋਨ ਬਰਾਮਦ

Sunday, Jul 19, 2026 - 04:02 PM (IST)

ਕੇਂਦਰੀ ਜੇਲ੍ਹ ਫਰੀਦਕੋਟ ’ਚੋਂ 5 ਮੋਬਾਇਲ ਫੋਨ ਬਰਾਮਦ

ਫਰੀਦਕੋਟ (ਰਾਜਨ)-ਕੇਂਦਰੀ ਜੇਲ੍ਹ ਫਰੀਦਕੋਟ ’ਚ ਅਚਨਚੇਤ ਤਲਾਸ਼ੀ ਦੌਰਾਨ ਪੰਜ ਮੋਬਾਇਲ ਬਰਾਮਦ ਹੋਣ ਤੋਂ ਬਾਅਦ ਸਿਟੀ ਫਰੀਦਕੋਟ ਪੁਲਸ ਨੇ ਪੰਜ ਹਵਾਲਾਤੀਆਂ ਖ਼ਿਲਾਫ਼ ਜੇਲ੍ਹ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਫਰੀਦਕੋਟ ਦੇ ਸਹਾਇਕ ਸੁਪਰਡੈਂਟ ਵੀਰਪਾਲ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ। ਸ਼ਿਕਾਇਤ ਮੁਤਾਬਕ 7 ਜੁਲਾਈ ਨੂੰ ਜੇਲ੍ਹ ਗਾਰਡ ਵੱਲੋਂ ਕੇਂਦਰੀ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ’ਚ ਅਚਨਚੇਤ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਪੰਜ ਹਵਾਲਾਤੀਆਂ ਦੇ ਕਬਜ਼ੇ 'ਚੋਂ ਕੁੱਲ੍ਹ ਪੰਜ ਮੋਬਾਇਲ ਫੋਨ ਬਰਾਮਦ ਹੋਏ। ਇਸ ਉਪਰੰਤ ਜੇਲ੍ਹ ਪ੍ਰਸ਼ਾਸਨ ਵੱਲੋਂ ਰਿਪੋਰਟ ਤਿਆਰ ਕਰਕੇ ਸਿਟੀ ਫਰੀਦਕੋਟ ਪੁਲਸ ਨੂੰ ਭੇਜੀ ਗਈ।

ਇਹ ਵੀ ਪੜ੍ਹੋ: ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ

ਪੁਲਸ ਵੱਲੋਂ ਇਸ ਮਾਮਲੇ 'ਚ ਹਵਾਲਾਤੀ ਸੂਰਜ ਵਾਸੀ ਸਾਧਾਂ ਵਾਲੀ ਬਸਤੀ, ਜ਼ਿਲ੍ਹ ਮੋਗਾ, ਬਲਜੀਤ ਸਿੰਘ ਵਾਸੀ ਘੁਰਕਾ, ਜ਼ਿਲ੍ਹ ਫਾਜ਼ਿਲਕਾ, ਮਲਕੀਤ ਸਿੰਘ ਉਰਫ਼ ਮੰਨੂ ਵਾਸੀ ਐੱਮ.ਪੀ. ਬਸਤੀ, ਦੋਸਾਂਝ ਰੋਡ, ਜ਼ਿਲ੍ਹ ਮੋਗਾ, ਹਰਮਲ ਸਿੰਘ ਉਰਫ਼ ਹਰਮਨ ਵਾਸੀ ਮਾਣੂਕੇ ਗਿੱਲ, ਜ਼ਿਲ੍ਹਾ ਮੋਗਾ ਅਤੇ ਲੱਕੀ ਵਾਸੀ ਸੁਰਗਾਪੁਰੀ, ਕੋਟਕਪੂਰਾ ਰੋਡ, ਜ਼ਿਲ੍ਹਾ ਫਰੀਦਕੋਟ ਖ਼ਿਲਾਫ਼ ਜੇਲ੍ਹ ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮੋਬਾਇਲ ਜੇਲ੍ਹ ਅੰਦਰ ਕਿਸ ਤਰੀਕੇ ਨਾਲ ਪਹੁੰਚੇ।

ਇਹ ਵੀ ਪੜ੍ਹੋ: Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News