ਹੜ੍ਹਾਂ ਨੇ ਝੋਨਾ ਲਾਉਣ ''ਚ ਪਾਇਆ ਵਿਘਨ, ਕਿਸਾਨ ਬਾਸਮਤੀ ਨੂੰ ਦੇ ਰਹੇ ਤਰਜੀਹ
Sunday, Aug 13, 2023 - 04:08 PM (IST)

ਚੰਡੀਗੜ੍ਹ- ਪੰਜਾਬ 'ਚ ਪਿਛਲੇ ਮਹੀਨੇ ਪਏ ਮੀਂਹ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਵੱਡੇ ਨੁਕਸਾਨ ਦੇ ਮੱਦੇਨਜ਼ਰ ਇਸ ਸੀਜ਼ਨ ਵਿੱਚ ਬਾਸਮਤੀ ਦੇ ਰਕਬੇ ਵਿੱਚ ਵਾਧਾ ਦਰਜ ਕੀਤਾ ਜਾਵੇਗਾ ਕਿਉਂਕਿ ਸਰਹੱਦੀ ਜ਼ਿਲ੍ਹੇ ਇਸ ਦੀ ਕਾਸ਼ਤ ਵਿੱਚ ਮੋਹਰੀ ਹਨ। ਹੜ੍ਹਾਂ ਕਾਰਨ ਝੋਨੇ ਦੀ ਕਾਸ਼ਤ ਦੇ ਚੱਕਰ ਵਿੱਚ ਵਿਘਨ ਪੈਣ ਕਾਰਨ ਬਹੁਤ ਸਾਰੇ ਕਿਸਾਨ ਜਿਨ੍ਹਾਂ ਨੂੰ ਨਵੀਂ ਬਿਜਾਈ ਕਰਨੀ ਪਈ ਸੀ, ਨੇ ਬਾਸਮਤੀ ਦੀ ਚੋਣ ਕੀਤੀ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੱਕੀ ਦੀ ਫ਼ਸਲ ਵੀ ਤਬਾਹ ਹੋ ਗਈ ਅਤੇ ਕਿਸਾਨਾਂ ਨੇ ਝੋਨੇ ਦੀ ਥਾਂ ਬਾਸਮਤੀ ਨੂੰ ਅਗਲੀ ਫ਼ਸਲ ਵਜੋਂ ਚੁਣਿਆ ਕਿਉਂਕਿ ਇਹ ਝੋਨੇ ਦੀਆਂ ਕਿਸਮਾਂ ਬੀਜਣ ਤੋਂ ਬਾਅਦ ਬੀਜੀ ਜਾਂਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਖੋਲ੍ਹੇ ਜਾਣਗੇ 15 ਹੋਰ ਨਵੇਂ ਸਕੂਲ
ਬਾਸਮਤੀ ਦੀ ਫ਼ਸਲ ਹੇਠ ਰਕਬਾ 2021-22 'ਚ 4.94 ਲੱਖ ਹੈਕਟੇਅਰ ਅਤੇ 2020-21 'ਚ 4.06 ਲੱਖ ਹੈਕਟੇਅਰ ਸੀ। ਇਸ ਸੀਜ਼ਨ ਵਿੱਚ ਹੁਣ ਤੱਕ ਅੰਮ੍ਰਿਤਸਰ ਵਿੱਚ 1.35 ਲੱਖ ਹੈਕਟੇਅਰ, ਮੁਕਤਸਰ ਵਿੱਚ 90,000 ਹੈਕਟੇਅਰ, ਤਰਨਤਾਰਨ ਵਿੱਚ 52,000 ਹੈਕਟੇਅਰ ਅਤੇ ਸੰਗਰੂਰ 'ਚ 38,500 ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਕੀਤੀ ਜਾ ਚੁੱਕੀ ਹੈ। ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਕ੍ਰਿਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਾਸਮਤੀ ਹੇਠਲਾ ਰਕਬਾ ਪਿਛਲੇ ਸਾਲ ਦੇ 22,000 ਹੈਕਟੇਅਰ ਤੋਂ ਵਧ ਕੇ ਇਸ ਸਾਲ 44,000 ਹੈਕਟੇਅਰ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵਧਦਾ ਜਾ ਰਿਹੈ ਇਹ ਖ਼ਤਰਾ, ਫ਼ੇਲ੍ਹ ਸਾਬਿਤ ਹੋ ਰਹੇ ਵਿਭਾਗ ਦੇ ਦਾਅਵੇ
ਇਸੇ ਤਰ੍ਹਾਂ ਮੋਗਾ ਵਿੱਚ 9,938 ਹੈਕਟੇਅਰ 'ਚ ਬਾਸਮਤੀ ਦੀ ਬਿਜਾਈ ਹੋਈ ਹੈ ਜਦੋਂ ਕਿ ਪਿਛਲੇ ਸੀਜ਼ਨ ਵਿੱਚ ਇਹ 6,070 ਹੈਕਟੇਅਰ ਸੀ। ਅਜਿਹੇ ਸੰਕੇਤ ਹਨ ਕਿ ਬਾਸਮਤੀ ਦੀ ਫ਼ਸਲ ਇਸ ਵਾਰ ਪਿਛਲੇ ਸਾਲ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ।ਹਾਲ ਹੀ ਦੇ ਸਾਲਾਂ 'ਚ ਕਿਸਾਨਾਂ ਨੇ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਵਿੱਚ ਪ੍ਰੀਮੀਅਮ ਚੌਲਾਂ ਦੀ ਕਾਸ਼ਤ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਖੇਤਰ ਤੋਂ ਇਲਾਵਾ ਮੁਕਤਸਰ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਦੇ ਕੁਝ ਹਿੱਸਿਆਂ ਵਿੱਚ ਵੀ ਬਾਸਮਤੀ ਦੀ ਕਾਸ਼ਤ ਕੀਤੀ ਜਾਂਦੀ ਹੈ। ਗੁਆਂਢੀ ਸੂਬੇ ਹਰਿਆਣਾ ਵਿੱਚ ਕਰਨਾਲ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬਾਸਮਤੀ ਦੀ ਬਿਜਾਈ ਕੀਤੀ ਜਾਂਦੀ ਹੈ। ਦੇਸ਼ ਦੇ ਕੁੱਲ ਬਾਸਮਤੀ ਨਿਰਯਾਤ ਦਾ 75% ਹਿੱਸਾ ਪੰਜਾਬ ਅਤੇ ਹਰਿਆਣਾ ਦਾ ਹੈ।
ਇਹ ਵੀ ਪੜ੍ਹੋ- ਵਿਧਾਇਕ ਸਮੇਤ 7 ਬੰਦਿਆਂ ਦਾ ਕਾਤਲ ਗੈਂਗਸਟਰ ਲੁਧਿਆਣਾ ਤੋਂ ਗ੍ਰਿਫ਼ਤਾਰ, 10 ਸਾਲਾਂ ਤੋਂ ਚੱਲ ਰਿਹਾ ਸੀ ਫ਼ਰਾਰ
ਅਸੀਂ ਪਹਿਲਾਂ ਝੋਨੇ ਦੀ ਕਿਸਮ PR-126 ਦੀ ਬਿਜਾਈ ਕੀਤੀ ਸੀ, ਪਰ ਜਦੋਂ ਘੱਗਰ ਤੋਂ ਆਏ ਹੜ੍ਹਾਂ ਨੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ, ਤਾਂ ਇਲਾਕੇ ਦੇ ਜ਼ਿਆਦਾਤਰ ਕਿਸਾਨਾਂ ਨੇ ਪਾਣੀ ਘਟਣ ਤੋਂ ਬਾਅਦ ਬਾਸਮਤੀ ਦੀ ਕਾਸ਼ਤ ਕਰਨ ਦਾ ਫੈਸਲਾ ਕੀਤਾ। ਪਿਛਲੇ ਮਹੀਨੇ, ਰਾਜ ਸਰਕਾਰ ਨੇ ਘੱਟ ਪਾਣੀ ਵਾਲੇ ਝੋਨੇ ਦੇ ਬਦਲ ਵਜੋਂ ਬਾਸਮਤੀ ਨੂੰ ਉਤਸ਼ਾਹਿਤ ਕਰਨ ਲਈ 20% ਵਾਧੇ ਨਾਲ 6 ਲੱਖ ਹੈਕਟੇਅਰ ਦਾ ਟੀਚਾ ਰੱਖਿਆ ਸੀ। ਫਿਰ ਵੀ ਝੋਨਾ ਵਧੇਰੇ ਪ੍ਰਸਿੱਧ ਹੈ ਕਿਉਂਕਿ ਕਿਸਾਨਾਂ ਨੂੰ ਬਾਸਮਤੀ ਦੀਆਂ ਉਤਰਾਅ-ਚੜ੍ਹਾਅ ਦੀਆਂ ਕੀਮਤਾਂ ਦੇ ਉਲਟ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਮਿਲਦਾ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8