ਫਲਾਇੰਗ ਸਕੁਐਡ ਟੀਮਾਂ ਵੱਲੋਂ ਖਾਦ ਤੇ ਪੈਸਟੀਸਾਈਡ ਦੇ ਗੋਦਾਮਾਂ ''ਤੇ ਰੇਡ

07/14/2022 12:13:24 AM

ਬਠਿੰਡਾ (ਵਰਮਾ) : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਪਾਖਰ ਸਿੰਘ ਦੀ ਪ੍ਰਧਾਨਗੀ ਹੇਠ ਬਣਾਈਆਂ 3 ਜ਼ਿਲ੍ਹਾ ਪੱਧਰੀ ਫਲਾਇੰਗ ਸਕੁਐਡ ਟੀਮਾਂ ਨੇ ਜ਼ਿਲ੍ਹੇ ਦੇ ਖਾਦ ਤੇ ਪੈਸਟੀਸਾਈਡ ਦੇ ਗੋਦਾਮਾਂ 'ਤੇ ਅਚਨਚੇਤ ਰੇਡ ਕੀਤੀ। ਇਸ ਦੌਰਾਨ ਟੀਮਾਂ ਵੱਲੋਂ ਡੈਟਸਜੈਨ ਲਾਈਵ ਸਾਇੰਸ ਦੇ ਗੋਦਾਮਾਂ 'ਚੋਂ ਭਾਰੀ ਮਾਤਰਾ ਵਿੱਚ ਨਕਲੀ ਖਾਦ ਅਤੇ ਕੀੜੇਮਾਰ ਦਵਾਈਆਂ ਪਾਈਆਂ ਗਈਆਂ। ਟੀਮਾਂ ਨੇ ਇਨ੍ਹਾਂ ਦਵਾਈਆਂ ਦੇ ਸੈਂਪਲ ਵੀ ਟੈਸਟ ਕਰਨ ਹਿੱਤ ਡਰਾਅ ਕੀਤੇ। ਟੀਮਾਂ ਵੱਲੋਂ ਸਵਾਸਤਿਕ, ਵਜਰਾ ਕਰਾਪ ਸਾਇੰਸ, ਲਾਈਵ ਕਰਾਪ ਸਾਇੰਸ ਕੰਪਨੀਆਂ ਦੇ ਗੋਦਾਮਾਂ ਅਤੇ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

ਖ਼ਬਰ ਇਹ ਵੀ : ਸਾਬਕਾ ਮੰਤਰੀ ਦਾ ਭਤੀਜਾ ਗ੍ਰਿਫ਼ਤਾਰ, ਉਥੇ ਲੁਧਿਆਣਾ 'ਚ ਇਕੋ ਪਰਿਵਾਰ ਦੀਆਂ 4 ਕੁੜੀਆਂ ਗਾਇਬ, ਪੜ੍ਹੋ TOP 10

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਪਾਖਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਡੀਲਰ, ਕੰਪਨੀ ਨਿਰਮਾਤਾ ਨਕਲੀ ਖੇਤੀ ਖਾਦ ਅਤੇ ਕੀੜੇਮਾਰ ਦਵਾਈਆਂ ਵੇਚਦਾ ਜਾਂ ਰੱਖਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਇਸ ਦੌਰਾਨ ਏ.ਪੀ.ਪੀ.ਓ. ਬਠਿੰਡਾ ਡਾ. ਡੂੰਗਰ ਸਿੰਘ ਬਰਾੜ, ਏ. ਡੀ.ਓ. (ਪੀ.ਪੀ.) ਡਾ. ਅਸਮਾਨਪ੍ਰੀਤ ਸਿੰਘ ਅਤੇ ਏ.ਡੀ.ਓ. (ਇੰਨਫੋ.) ਡਾ. ਗੁਰਚਰਨ ਸਿੰਘ ਆਦਿ ਅਧਿਕਾਰੀ ਮੌਕੇ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਦ੍ਰੌਪਦੀ ਮੁਰਮੂ ਨੂੰ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤੀ ਇਹ ਅਪੀਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News