ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਟੀਮਾਂ ਦਾ ਗਠਨ

10/11/2019 11:18:37 PM

ਬੁਢਲਾਡਾ, (ਮਨਜੀਤ)— ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਵਲੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਤੇ ਆਮ ਲੋਕਾਂ 'ਚ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਸਬੰਧੀ ਜਾਗਰੂਕ ਕਰਨ ਲਈ ਸਬ ਡਵੀਜ਼ਨ ਬੁਢਲਾਡਾ 'ਚ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਉਪ ਮੰਡਲ ਮੈਜਿਸਟਰੇਟ ਬੁਢਲਾਡਾ ਸ੍ਰੀ ਆਦਿੱਤਯ ਡੇਚਲਵਾਲ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਕਾਨੂੰਗੋਈ ਬੁਢਲਾਡਾ ਵਿਖੇ ਨਾਇਬ ਤਹਿਸੀਲਦਾਰ ਬੁਢਲਾਡਾ, ਬਰ੍ਹੇ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬੁਢਲਾਡਾ, ਬੋਹਾ ਵਿਖੇ ਸਕੱਤਰ ਮਾਰਕੀਟ ਕਮੇਟੀ ਬੋਹਾ, ਬਰੇਟਾ ਵਿਖੇ ਐਸ.ਡੀ.ਓ. ਪਬਲਿਕ ਹੈਲਥ ਬਰੇਟਾ ਨੂੰ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਟੀਮਾਂ ਆਪਣੇ-ਆਪਣੇ ਅਧਿਕਾਰ ਖੇਤਰ 'ਚ ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਗੀਆਂ ਤੇ ਜੇਕਰ ਕੋਈ ਵਿਅਕਤੀ ਅੱਗ ਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਪੂਰਾ ਵੇਰਵਾ (ਜ਼ਮੀਨ ਮਾਲਕ ਦਾ ਨਾਮ, ਪਤਾ ਖਸਰਾ ਨੰਬਰ ਆਦਿ) ਇਕੱਠਾ ਕਰਕੇ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਆਰੰਭ ਕਰਨੀ ਯਕੀਨੀ ਬਣਾਈ ਜਾਵੇਗੀ।
 


KamalJeet Singh

Content Editor

Related News