ਵੱਡੀ ਖ਼ਬਰ: ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਲਈ ਵਾਪਸ

09/26/2023 6:38:06 PM

ਬਠਿੰਡਾ (ਵਿਜੇ ਵਰਮਾ)- ਵਿਜੀਲੈਂਸ ਬਿਊਰੋ ਬਠਿੰਡਾ ਦੀ ਤਰਫੋਂ, ਬਠਿੰਡਾ ਮਾਡਲ ਟਾਊਨ 'ਚ ਬੀਡੀਏ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇੱਕ ਵਪਾਰਕ ਪਲਾਟ ਨੂੰ ਰਿਹਾਇਸ਼ੀ 'ਚ ਤਬਦੀਲ ਕਰਨ ਦੇ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਇਕ ਪੀਸੀਐੱਸ ਅਧਿਕਾਰੀ ਸਮੇਤ 6 ਵਿਅਕਤੀਆਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ-  ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਨਿਹੰਗ ਸੇਵਾਦਾਰ ਦੀ ਮੌਤ

ਫੇਜ਼-1 'ਚ ਆਪਣੀ ਹਵੇਲੀ ਬਣਾਉਣ ਲਈ ਧਾਰਾਵਾਂ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵੱਲੋਂ ਮੰਗਲਵਾਰ ਨੂੰ ਬਠਿੰਡਾ ਅਦਾਲਤ 'ਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਗਈ ਹੈ। ਬਾਦਲ ਨੇ ਪੱਕੀ ਜ਼ਮਾਨਤ ਲੈਣ ਲਈ ਅਗਾਊਂ ਜ਼ਮਾਨਤ ਵਾਪਸ ਲਈ ਹੈ। ਉਸ ਦੀ ਅਰਜ਼ੀ 'ਤੇ ਵਧੀਕ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ 'ਚ ਸੁਣਵਾਈ ਹੋਣੀ ਸੀ, ਪਰ ਮੰਗਲਵਾਰ ਨੂੰ ਮਨਪ੍ਰੀਤ ਬਾਦਲ ਦੇ ਵਕੀਲ ਐਡਵੋਕੇਟ ਸੁਖਦੀਪ ਬਿੰਦਰ ਨੇ ਅਦਾਲਤ 'ਚੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਕੇ ਅਗਲੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਮਨਪ੍ਰੀਤ ਬਾਦਲ ਦੀ ਜ਼ਮਾਨਤ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ।  

ਇਹ ਵੀ ਪੜ੍ਹੋ-  ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ

ਤੁਹਾਨੂੰ ਦੱਸ ਦੇਈਏ ਕਿ 23 ਸਤੰਬਰ ਨੂੰ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਵਲੋਂ ਆਪਣੇ ਖ਼ਿਲਾਫ਼ ਚੱਲ ਰਹੀ ਜਾਂਚ ਦੌਰਾਨ ਸੰਭਾਵੀ ਗ੍ਰਿਫ਼ਤਾਰੀ ਦੇ ਡਰੋਂ ਅਦਾਲਤ ਪਹੁੰਚੇ ਸਨ। ਕਰੀਬ ਦੋ ਮਹੀਨਿਆਂ ਤੋਂ ਸਿਆਸੀ ਸਰਗਰਮੀਆਂ ਤੋਂ ਲਾਪਤਾ ਮਨਪ੍ਰੀਤ ਬਾਦਲ ਨੇ ਆਪਣੇ ਵਕੀਲ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।  ਜਿਸ ਵਿੱਚ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਾਇਆ ਸੀ।  ਉਸ ਨੇ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਸ਼ਣ ਦੀ ਵੀਡੀਓ ਵੀ ਨੱਥੀ ਕੀਤੀ ਹੈ, ਜਿਸ ਵਿੱਚ ਉਹ ਮਨਪ੍ਰੀਤ ਬਾਦਲ ਖ਼ਿਲਾਫ਼ ਕੇਸ ਦਰਜ ਕਰਨ ਦਾ ਦਾਅਵਾ ਕਰ ਰਿਹਾ ਹੈ। 

ਇਹ ਵੀ ਪੜ੍ਹੋ- 12 ਸਾਲ ਤੱਕ ਵੇਚੀਆਂ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓਜ਼, ਪਤਨੀ ਬਣਾਉਣ ਮਗਰੋਂ ਕਰ 'ਤਾ ਵੱਡਾ ਕਾਂਡ

ਮਨਪ੍ਰੀਤ ਸਿੰਘ ਬਾਦਲ ਵੱਲੋਂ ਅਗਾਊਂ ਜ਼ਮਾਨਤ ਦਾਇਰ ਕੀਤੇ ਜਾਣ ਤੋਂ ਬਾਅਦ ਵਿਜੀਲੈਂਸ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ਅਤੇ ਉਸ ਵਿਰੁੱਧ ਚੱਲ ਰਹੀ ਜਾਂਚ ਨੂੰ ਤੇਜ਼ ਕਰਦਿਆਂ ਇਸ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਮੰਗਲਵਾਰ ਨੂੰ ਅਦਾਲਤ 'ਚ ਅਗਾਊਂ ਜ਼ਮਾਨਤ 'ਤੇ ਹੋਈ ਸੁਣਵਾਈ 'ਚ ਵਿਜੀਲੈਂਸ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰ ਸਕੀ ਪਰ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਨੇ ਆਪਣੀ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News