ਸਾਬਕਾ ਵਿਧਾਇਕ ਬਲਦੇਵ ਸਿੰਘ ਭੱਟੀ ਦਾ ਦਿਹਾਂਤ
03/18/2023 12:36:53 PM

ਧਰਮਕੋਟ (ਸਤੀਸ਼) : ਵਿਧਾਨ ਸਭਾ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਭੱਟੀ ਦਾ ਅੱਜ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਅੱਜ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਬਲਦੇਵ ਸਿੰਘ ਭੱਟੀ 1992 ਵਿਚ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਵਿਧਾਇਕ ਚੁਣੇ ਗਏ ਸਨ। ਸਾਬਕਾ ਵਿਧਾਇਕ ਬਲਦੇਵ ਸਿੰਘ ਭੱਟੀ ਦੀ ਇਸ ਬੇਵਕਤੀ ਮੌਤ ’ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਹਲਕਾ ਨਿਵਾਸੀਆਂ ਅਤੇ ਸ਼ਹਿਰ ਨਿਵਾਸੀਆਂ ਵੱਲੋਂ ਵੱਡੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।