ਭਾਜਪਾ ਦੀ ਬਦਲਾਅ ਰੈਲੀ ਲਿਆਵੇਗੀ ਸੂਬੇ ''ਚ ਨਵਾਂ ਦੌਰ : ਮੰਗਤ ਰਾਏ ਬਾਂਸਲ
Saturday, Feb 28, 2026 - 07:17 PM (IST)
ਬੁਢਲਾਡਾ (ਬਾਂਸਲ)- ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ 14 ਮਾਰਚ ਨੂੰ ਮੋਗਾ ਵਿਚ ਕਰਵਾਈ ਜਾ ਰਹੀ ਬਦਲਾਅ ਰੈਲੀ ਨੂੰ ਲੈ ਕੇ ਇੰਚਾਰਜ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਇਹ ਰੈਲੀ ਸੂਬੇ ਦੀ ਸਿਆਸਤ ਵਿਚ ਨਵਾਂ ਸੰਦੇਸ਼ ਦੇਵੇਗੀ। ਉਨ੍ਹਾਂ ਦੱਸਿਆ ਕਿ ਇਸ ਵੱਡੇ ਇਕੱਠ ਨੂੰ ਸੰਬੋਧਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਾਸ ਤੌਰ 'ਤੇ ਪਹੁੰਚ ਰਹੇ ਹਨ ਅਤੇ ਸੂਬੇ ਭਰ ਤੋਂ ਭਾਜਪਾ ਵਰਕਰ ਵੱਡੀ ਗਿਣਤੀ ਚ ਮੋਗਾ ਪਹੁੰਚਣਗੇ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ ਜਾਰੀ, ਤਿੰਨ ਦਿਨ...
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਚੋਣ ਗਾਰੰਟੀਆਂ ਪੂਰੀਆਂ ਕਰਨ ਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਬੇਹਾਲ ਹੈ ਅਤੇ ਨਸ਼ਾ ਅਤੇ ਮਾਈਨਿੰਗ ਮਾਫ਼ੀਆ ਨਾਲ ਮਿਲੀਭੁਗਤ ਕਰਕੇ ਭ੍ਰਿਸ਼ਟਾਚਾਰ ਬੇਕਾਬੂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਪ੍ਰਣਾਲੀ ਡਗਮਗਾ ਰਹੀ ਹੈ ਅਤੇ ਸਰਕਾਰੀ ਕਰਮਚਾਰੀਆਂ ਨੂੰ ਤਨਖਾਹ ਅਤੇ ਪੈਨਸ਼ਨ ਸਮੇਂ ਤੇ ਨਹੀਂ ਮਿਲ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਮੁਫਤ ਯੋਜਨਾਵਾਂ ਦੇ ਬਕਾਏ ਨਾ ਮਿਲਣ ਕਾਰਨ ਬਿਜਲੀ ਬੋਰਡ ਅਤੇ ਪੰਜਾਬ ਰੋਡਵੇਜ਼ ਭਾਰੀ ਘਾਟੇ ਚ ਚੱਲ ਰਹੇ ਹਨ।
ਕਿਸਾਨਾਂ ਸਬੰਧੀ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਹਰ ਫ਼ਸਲ 'ਤੇ ਐੱਮ. ਐੱਸ. ਪੀ. ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਕੇਂਦਰ ਵੱਲੋਂ ਭੇਜੇ ਜਾ ਰਹੇ ਭੁਗਤਾਨਾਂ ਚ ਵੀ ਕਟੌਤੀ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਬਾਂਸਲ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ। ਚੇਨ ਸਨੈਚਿੰਗ ਅਤੇ ਫਿਰੌਤੀ ਦੇ ਮਾਮਲੇ ਵੱਧ ਰਹੇ ਹਨ ਅਤੇ ਵਪਾਰੀ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ
ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰ ਬੇਖ਼ੌਫ਼ ਵਾਰਦਾਤਾਂ ਕਰ ਰਹੇ ਹਨ ਅਤੇ ਪਲਸ ਅਤੇ ਰਾਜਨੀਤਿਕ ਦਬਾਅ ਕਾਰਨ ਕਾਰਵਾਈ ਪ੍ਰਭਾਵਸ਼ਾਲੀ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕ ਬਦਲਾਅ ਲਿਆਉਣਗੇ ਅਤੇ ਸੂਬੇ ਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣੇਗੀ ਜੋ ਪੰਜਾਬ ਨੂੰ ਵਿਕਾਸ ਦੀ ਰਾਹ 'ਤੇ ਅੱਗੇ ਵਧਾਏਗੀ। ਉਨ੍ਹਾਂ ਭਰੋਸਾ ਜਤਾਇਆ ਕਿ ਮੋਗਾ ਦੀ ਰੈਲੀ ਸੂਬੇ 'ਚ ਰਾਜਨੀਤਿਕ ਬਦਲਾਅ ਦੀ ਸ਼ੁਰੂਆਤ ਸਾਬਤ ਹੋਵੇਗੀ। ਇਸ ਮੌਕੇ ਭਾਜਪਾ ਦੇ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਰੈਲੀ ਨੂੰ ਲੈ ਕੇ ਉਤਸ਼ਾਹਤ ਨਜ਼ਰ ਆ ਰਹੇ ਸਨ।
ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
