ਬੇਨਿਯਮੀਆਂ ਦੇ ਦੋਸ਼ ‘ਚ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਸਾਬਕਾ MLA ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ

Tuesday, Dec 19, 2023 - 06:17 PM (IST)

ਬੇਨਿਯਮੀਆਂ ਦੇ ਦੋਸ਼ ‘ਚ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਸਾਬਕਾ MLA ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐੱਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐੱਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ: ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ- ਪਾਕਿ ਦੇ ਗੁ. ਸ੍ਰੀ ਕਰਤਾਰਪੁਰ ਸਾਹਿਬ ਨੇੜੇ ਬਣੇਗਾ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’, ਮਿਲਣਗੀਆਂ ਇਹ ਸਹੂਲਤਾਂ

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਵਿਸ਼ੇਸ਼ ਪੜਤਾਲੀਆ ਟੀਮ (ਐੱਸ.ਆਈ.ਟੀ.) ਦੀ ਜਾਂਚ ਰਿਪੋਰਟ ਦੇ ਆਧਾਰ ਉਤੇ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਐੱਸ. ਕੇ. ਸਿਨਹਾ ਚੇਅਰਮੈਨ (ਸਵਰਗਵਾਸੀ), ਬ੍ਰਿਗੇਡੀਅਰ (ਸੇਵਾਮੁਕਤ) ਡੀ.ਐੱਸ. ਗਰੇਵਾਲ (ਸਵਰਗਵਾਸੀ), ਡਾ: ਸਤਵੰਤ ਸਿੰਘ ਮੋਹੀ, ਡੀ.ਐੱਸ. ਮਾਹਲ, ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ ਅਤੇ ਭਾਜਪਾ ਦਾ ਬੁਲਾਰਾ ਅਨਿਲ ਸਰੀਨ ਸ਼ਾਮਲ ਹੈ।
 ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ, ਪੰਜਾਬ ਪੁਲਸ 'ਚ ਬਤੌਰ ਕਾਂਸਟੇਬਲ 'ਤੇ ਤਾਇਨਾਤ ਮ੍ਰਿਤਕ ਦੀ ਪਤਨੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22-11-2013 ਨੂੰ ਪੀ.ਪੀ.ਐੱਸ.ਸੀ. ਦੁਆਰਾ ਦੋ ਵਾਰੀਆਂ ਵਿੱਚ 100 ਅਤੇ 212 ਅਸਾਮੀਆਂ ਉਪਰ ਕੁੱਲ 312 ਐੱਮ.ਓਜ਼ ਦੀ ਭਰਤੀ ਦੌਰਾਨ ਹੋਈਆਂ ਬੇਨਿਯਮੀਆਂ ਨੂੰ ਚੁਣੌਤੀ ਦੇਣ ਵਾਲੀਆਂ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਸਮੁੱਚੇ ਮਾਮਲੇ ਦੀ ਜਾਂਚ ਲਈ ਇੱਕ ਐਸ.ਆਈ.ਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਦੋ ਮੈਂਬਰੀ ਐੱਸ.ਆਈ.ਟੀ. ਵਿੱਚ ਸ਼ਾਮਲ ਐੱਮ.ਐੱਸ. ਬਾਲੀ, ਸੰਯੁਕਤ ਕਮਿਸ਼ਨਰ ਸੀ.ਬੀ.ਆਈ. (ਸੇਵਾਮੁਕਤ) ਅਤੇ ਸੁਰੇਸ਼ ਅਰੋੜਾ, ਤੱਤਕਾਲੀ ਡਾਇਰੈਕਟਰ ਜਨਰਲ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਹੈ ਜੋ ਇਹ ਸਾਬਤ ਕਰਦੀ ਹੈ ਕਿ ਸਾਲ 2008-2009 ਵਿੱਚ 312 ਡਾਕਟਰਾਂ ਦੀ ਪੂਰੀ ਚੋਣ ਬੇਨਿਯਮੀਆਂ ਨਾਲ ਭਰੀ ਹੋਈ ਸੀ।

ਇਹ ਵੀ ਪੜ੍ਹੋ-  ਧੁੰਦ ਤੇ ਸਮੋਗ ਦਾ ਕਹਿਰ ਜਾਰੀ, ਰੇਲ ਗੱਡੀਆਂ ਤੇ ਬੱਸਾਂ ਦੀ ਰਫ਼ਤਾਰ ਪਈ ਮੱਠੀ, ਸੜਕ ਹਾਦਸਿਆਂ ਦਾ ਗ੍ਰਾਫ਼ ਵਧਿਆ

ਇਸ ਅਨੁਸਾਰ ਪੀ.ਪੀ.ਐੱਸ.ਸੀ. ਦੇ ਤੱਤਕਾਲੀ ਚੇਅਰਮੈਨ ਅਤੇ ਪੰਜ ਮੈਂਬਰਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਇਹ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News