ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ VC ਡਾ. ਸ਼ਵਿੰਦਰ ਸਿੰਘ ਗਿੱਲ ਦਾ ਦੇਹਾਂਤ
Thursday, Oct 12, 2023 - 02:41 PM (IST)

ਮੋਹਾਲੀ (ਨਿਆਮੀਆਂ): ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ (ਦਾਨਗੜ੍ਹ - ਬਰਨਾਲਾ) ਦਾ ਅੱਜ ਸਵੇਰੇ ਇੱਥੇ ਮੋਹਾਲੀ ਵਿਖੇ ਦੇਹਾਂਤ ਹੋ ਗਿਆ ਹੈ। ਉਹ ਪੀ.ਜੀ.ਆਈ. ਚੰਡੀਗੜ੍ਹ ਵਿਚ ਲੰਮਾ ਸਮਾਂ ਹੱਡੀਆਂ ਦੇ ਮੁਖੀ ਡਾਕਟਰ ਵੀ ਰਹੇ। ਉਹ ਡਿਪਟੀ ਕਮਿਸ਼ਨਰ, ਫ਼ਤਹਿਗੜ੍ਹ ਸਾਹਿਬ, ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਤਾਇਆ ਜੀ ਸਨ।
ਇਹ ਵੀ ਪੜ੍ਹੋ- ਹਸਪਤਾਲ ਤੋਂ ਨਵਜਨਮੇ ਬੱਚੇ ਨੂੰ ਚੁੱਕਣ ਵਾਲੀ ਔਰਤ ਦੀ ਹੋਈ ਪਛਾਣ, ਸੱਚ ਜਾਣ ਰਹਿ ਜਾਵੋਗੇ ਹੱਕੇ-ਬੱਕੇ
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 12 ਅਕਤੂਬਰ ਦੁਪਹਿਰ ਸੈਕਟਰ-25, ਚੰਡੀਗੜ੍ਹ ਵਿਖੇ ਹੋਵੇਗਾ। ਇਸ ਉਪਰੰਤ ਫੇਜ਼ 5, ਐੱਸ.ਏ.ਐੱਸ. ਨਗਰ (ਮੋਹਾਲੀ) ਸਥਿਤ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਨਮਿਤ ਅਰਦਾਸ ਵੀ ਹੋਵੇਗੀ।
ਇਹ ਵੀ ਪੜ੍ਹੋ- ਮਾਪਿਆਂ ਨੇ ਚਾਵਾਂ ਨਾਲ ਕੈਨੇਡਾ ਭੇਜਿਆ ਸੀ ਇਕਲੌਤਾ ਪੁੱਤ, ਮੌਤ ਦੀ ਖ਼ਬਰ ਨੇ ਘਰ ਵਿਛਾਏ ਸੱਥਰ
ਡਾ. ਸ਼ਵਿੰਦਰ ਸਿੰਘ ਗਿੱਲ ਦੇ ਦੇਹਾਂਤ ਸਬੰਧੀ ਵੱਖੋ ਵੱਖ ਖੇਤਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਸਮਾਜ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਤੇ ਕਿਹਾ ਕਿ ਉਹਨਾਂ ਦੀ ਅਰਦਾਸ ਹੈ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਹ ਵੀ ਪੜ੍ਹੋ- ਸ਼ਰਮਨਾਕ! ਭੂਆ ਆਸ਼ਕ ਨਾਲ ਮਨਾਉਂਦੀ ਰਹੀ ਰੰਗਰਲੀਆਂ, ਸਾਹਮਣੇ ਨਾਬਾਲਗ ਭਤੀਜੀ ਦੀ ਲੁੱਟੀ ਗਈ ਪੱਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8