ਪੰਜਾਬ ਪੁਲਸ ਦੀ ਵੱਡੀ ਕਾਮਯਾਬੀ, 30 ਲੱਖ ਰੁਪਏ ਦੇ ਸਾਮਾਨ ਤੇ ਗੱਡੀ ਸਮੇਤ ਚਾਰ ਕਾਬੂ
Sunday, Jul 13, 2025 - 05:18 PM (IST)

ਲਹਿਰਾਗਾਗਾ (ਗਰਗ):- ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਹਿਲ ਵੱਲੋਂ ਸਮੁੱਚੇ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਲਹਿਰਾਗਾਗਾ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ ਦੀ ਅਗਵਾਈ ਵਿੱਚ 30 ਲੱਖ ਰੁਪਏ ਦੇ ਚੋਰੀ ਦੇ ਸਾਮਾਨ, ਚੋਰੀ ਦੀ ਗੱਡੀ ਸਮੇਤ ਚਾਰ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਘਰਵਾਲੀ 'ਤੇ 'ਦੋ ਪੈਗ ਵਾਲਾ' ਮਜ਼ਾਕ ਬਣਿਆ ਖ਼ਤਰਨਾਕ, 2 ਦੋਸਤਾਂ ਨੇ ਧੱਕੇ ਨਾਲ ਤੀਸਰੇ ਦੋਸਤ ਨੂੰ...
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਦਪਿੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹਲਕੇ ਦੇ ਪਿੰਡ ਚੂੜਲਕਲਾਂ ਵਿਖੇ ਇੱਕ ਇਲੈਕਟ੍ਰੋਨਿਕਸ ਦੀ ਦੁਕਾਨ 'ਚ ਕਰੀਬ 30 ਲੱਖ ਰੁਪਏ ਦੀ ਚੋਰੀ ਹੋ ਗਈ ਸੀ, ਜਿਸ ਨੂੰ ਪੁਲਸ ਨੇ ਗੰਭੀਰਤਾ ਨਾਲ ਲਿਆ। ਪੁਲਸ ਦੀਆਂ ਟੈਕਨੀਕਲ ਮਾਹਿਰਾਂ ਦੀ ਮਦਦ ਨਾਲ ਟੀਮਾਂ ਦਾ ਗਠਨ ਕਰਕੇ ਲੰਬੀ ਜੱਦੋ ਜਹਿਦ ਤੋਂ ਬਾਅਦ ਚੋਰੀ ਕੀਤੇ ਕਰੀਬ 30 ਲੱਖ ਰੁਪਏ ਦੇ ਸਾਮਾਨ ਅਤੇ ਗੱਡੀ ਸਮੇਤ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਦੋਂ ਕਿ ਦੋ ਦੋਸ਼ੀ ਫਰਾਰ ਹਨ,ਜਿਨ੍ਹਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਾਬਕਾ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਪਵਨ ਵਾਸੀ ਚੂੜਲ ਕਲਾਂ, ਮਨੀਸ਼ ਕੁਮਾਰ ਵਾਸੀ ਜਾਖਲ, ਹਰਦੀਪ ਸਿੰਘ ਵਾਸੀ ਬਖੋਰਾ ਕਲਾਂ, ਹਰਦੀਪ ਸਿੰਘ ਉਰਫ ਦੀਪਾ ਵਾਸੀ ਧਾਰਸੂਲ ਥਾਣਾ ਕੁਲਾਂ (ਹਰਿਆਣਾ) ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਵਾਸ਼ਿੰਗ ਮਸ਼ੀਨਾਂ, ਏ ਸੀ, ਤਾਰ ਅਤੇ ਹੋਰ ਇਲੈਕਟ੍ਰੋਨਿਕਸ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ। ਦੋਸ਼ੀਆਂ ਦਾ ਰਿਮਾਂਡ ਲੈ ਕੇ ਹੋਰ ਸਾਮਾਨ ਦੀ ਬਰਾਮਦਗੀ ਸਬੰਧੀ ਪੁੱਛਗਿੱਛ ਜਾਰੀ ਹੈ ਅਤੇ ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ ਰੇਡ ਕੀਤੀ ਜਾ ਰਹੀ ਹੈ। ਇਸ ਮੌਕੇ ਥਾਣਾ ਮੁੱਖੀ ਕਰਮਜੀਤ ਸਿੰਘ ,ਚੌਂਕੀ ਚੋਟੀਆਂ ਦੇ ਇੰਚਾਰਜ ਰਣਜੀਤ ਸਿੰਘ, ਸਬ ਇੰਸਪੈਕਟਰ ਸ਼ਗਨਪ੍ਰੀਤ ਸਿੰਘ, ਟੈਕਨੀਕਲ ਮੁਹਾਰ ਦਿਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਟਾਫ ਮੈਂਬਰ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8