ਨਸ਼ੀਲੀਆਂ ਗੋਲ਼ੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ, ਔਰਤ ਸਮੇਤ 4 ਕਾਬੂ
Monday, Mar 17, 2025 - 07:21 PM (IST)

ਮੋਗਾ (ਆਜ਼ਾਦ)-ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਮਹਿਲਾ ਸਮੇਤ ਚਾਰ ਨੂੰ ਕਾਬੂ ਕਰਕੇ ਨਸ਼ੀਲੀਆਂ ਗੋਲ਼ੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਕੋਟ ਈਸੇ ਖਾਂ ਅਧੀਨ ਪੈਂਦੀ ਪੁਲਸ ਚੌਕੀ ਦੋਲੇਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾਂ ਮਿਲਣ ’ਤੇ ਮੰਗਾ ਸਿੰਘ ਅਤੇ ਉਸ ਦੀ ਪਤਨੀ ਭੋਲੀ ਕੌਰ ਦੋਨੋਂ ਨਿਵਾਸੀ ਪਿੰਡ ਦੋਲੇਵਾਲਾ ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਦੇ ਲੱਖਾਂ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਮਾਰਚ ਤੱਕ ਕਰ ਲਓ ਇਹ ਕੰਮ ਨਹੀਂ ਤਾਂ...
ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਦੋਨੋਂ ਕਥਿਤ ਦੋਸ਼ੀ ਦਾਣਾ ਮੰਡੀ ਮੰਦਿਰ ਵਿਚ ਨਸ਼ੀਲੀਆਂ ਗੋਲ਼ੀਆਂ ਵਿੱਕਰੀ ਕਰਨ ਲਈ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ, ਜਿਸ ’ਤੇ ਛਾਪੇਮਾਰੀ ਕਰਕੇ ਉਕਤ ਦੋਹਾਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ 100 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ, ਜਿਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਮੁਸੀਬਤ 'ਚ ਘਿਰਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕ! ਅਗਲੇ 6 ਮਹੀਨੇ...
ਇਸ ਤਰ੍ਹਾਂ ਥਾਣਾ ਫਤਹਿਗੜ੍ਹ ਪੰਜਤੂਰ ਦੇ ਇੰਚਾਰਜ ਇੰਸਪੈਕਟਰ ਇਕਬਾਲ ਹੁਸ਼ੈਨ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਜਰਨੈਲ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪੁਲ ਨਹਿਰ ਲਲਿਹਾਂਦੀ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਜੋਰਾ ਸਿੰਘ ਉਰਫ ਬਹਾਦੂ ਅਤੇ ਜਸਪਾਲ ਸਿੰਘ ਉਰਫ਼ ਪਾਲਾ ਨਿਵਾਸੀ ਪਿੰਡ ਫਤਹਿਗੜ੍ਹ ਪੰਜਤੂਰ ਨੂੰ ਕਾਬੂ ਕਰਕੇ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਪਹੁੰਚੇ CM ਭਗਵੰਤ ਮਾਨ ਨੇ ਅਧਿਆਪਕਾਂ ਲਈ ਕੀਤਾ ਅਹਿਮ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e