ਮੰਗਾਂ ਮਨਵਾਉਣ ਲਈ 14 ਜਨਤਕ ਜਥੇਬੰਦੀਆਂ ਨੇ ਲਗਾਇਆ ਧਰਨਾ
06/03/2020 4:55:16 PM
ਚੀਮਾ ਮੰਡੀ (ਗੋਇਲ) — ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ 14 ਜਨਤਕ ਜਥੇਬੰਦੀਆਂ ਵੱਲੋਂ ਆਪਣੀਆਂ ਅਹਿਮ ਤੇ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਦੇ ਮਕਸਦ ਨਾਲ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਸਬ ਤਹਿਸੀਲ ਚੀਮਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਕੋਰੋਨਾ ਦੀ ਆੜ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਅਹਿਮ ਤੇ ਹੱਕੀ ਮੰਗਾਂ ਨੂੰ ਰੋਲਣਾ ਚਾਹੁੰਦੀ ਹੈ। ਜੋ ਕਿ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਵੱਲੋਂ ਤਹਿਸੀਲ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਸਵੰਤ ਸਿੰਘ ਤੋਲਾਵਾਲ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰ ਭਗਵਾਨ ਮੂਣਕ, ਗੁਰਭਗਤ ਸਿੰਘ ਸ਼ਾਹਪੁਰ ਕਲਾਂ, ਅਜੈਬ ਸਿੰਘ ਜਖੇਪਲ, ਸੁਖਪਾਲ ਸਿੰਘ ਮਾਣਕ, ਪਾਲ ਸਿੰਘ ਦੌਲੇਵਾਲ, ਜਿੰਦਰ ਚੀਮਾ ਆਦਿ ਵੀ ਹਾਜ਼ਰ ਸਨ।