ਜਾਸੂਸੀ ਕੈਮਰਾ ਲਗਾਉਣ ਦੇ ਮਾਮਲੇ ''ਚ ਚੌਥਾ ਮੁਲਜ਼ਮ ਗ੍ਰਿਫ਼ਤਾਰ, ਤਿੰਨ ਦਿਨ ਦੇ ਪੁਲਸ ਰਿਮਾਂਡ ''ਤੇ ਭੇਜਿਆ
Friday, Jul 10, 2026 - 05:25 PM (IST)
ਬਠਿੰਡਾ (ਵਿਜੇ)- ਜੂਨ ਮਹੀਨੇ 'ਚ ਮਲੋਟ ਰੋਡ 'ਤੇ ਪੁਲਸ ਵੱਲੋਂ ਬੇਨਕਾਬ ਕੀਤੇ ਗਏ ਕਥਿਤ ਜਾਸੂਸੀ ਕੈਮਰਾ ਮਾਮਲੇ ਵਿੱਚ ਥਾਣਾ ਥਰਮਲ ਪੁਲਸ ਨੇ ਚੌਥੇ ਮੁਲਜ਼ਮ ਦਾਨਾ ਨਾਮਕ ਨੌਜਵਾਨ ਨੂੰ ਵੀਰਵਾਰ ਨੂੰ ਅਜਨਾਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਸ਼ੁੱਕਰਵਾਰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਨੇ ਤਿੰਨ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਇਸ ਦੀ ਪੁਸ਼ਟੀ ਥਾਣਾ ਥਰਮਲ ਦੇ ਐਸਐਚਓ ਹਰਜੋਤ ਸਿੰਘ ਨੇ ਕੀਤੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਸ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਬਟਾਲਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਪੁਲਸ ਨੇ ਸਭ ਤੋਂ ਪਹਿਲਾਂ ਅਸ਼ੋਕ ਅਤੇ ਆਕਾਸ਼ਦੀਪ ਨੂੰ ਜੂਨ ਮਹੀਨੇ ਵਿੱਚ ਹੀ ਕਾਬੂ ਕਰ ਲਿਆ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਦੋਂ ਥਾਣਾ ਥਰਮਲ ਪੁਲਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਦੋ ਦਿਨਾਂ ਦੇ ਪੁਲਸ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੇ ਚੌਥੇ ਸਾਥੀ ਦਾਨਾ ਬਾਰੇ ਖੁਲਾਸਾ ਕੀਤਾ। ਇਸ ਤੋਂ ਬਾਅਦ ਪੁਲਸ ਨੇ ਜਾਂਚ ਅਤੇ ਪੁੱਛਗਿੱਛ ਦੇ ਆਧਾਰ 'ਤੇ ਦਾਨਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਨੇ ਇਹ ਵੀ ਦੱਸਿਆ ਕਿ ਪੁਲਸ ਨੇ ਚੌਥੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਜਿਸ ਦੌਰਾਨ ਮਾਮਲੇ ਨਾਲ ਜੁੜੇ ਹੋਰ ਪੱਖਾਂ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
