ਦੋ ਨੌਜਵਾਨਾਂ ਨੂੰ ਸਟਡੀ ਵੀਜ਼ੇ ''ਤੇ ਵਿਦੇਸ਼ ਭੇਜਣ ਦੇ ਨਾਮ ''ਤੇ ਕੀਤਾ ਠੱਗੀ, ਮੁਕੱਦਮਾ ਦਰਜ

Thursday, Jul 07, 2022 - 06:27 PM (IST)

ਦੋ ਨੌਜਵਾਨਾਂ ਨੂੰ ਸਟਡੀ ਵੀਜ਼ੇ ''ਤੇ ਵਿਦੇਸ਼ ਭੇਜਣ ਦੇ ਨਾਮ ''ਤੇ ਕੀਤਾ ਠੱਗੀ, ਮੁਕੱਦਮਾ ਦਰਜ

ਹਲਵਾਰਾ (ਮਨਦੀਪ)- ਜ਼ਿਲ੍ਹਾ ਲੁਧਿਆਣਾ ਦਿਹਾਤੀ ਪੁਲਸ ਦੇ ਮੁਖੀ ਦੀਪਕ ਹਿਲੋਰੀ ਦੇ ਹੁਕਮਾਂ 'ਤੇ ਕਾਰਵਾਈ ਕਰਦਿਆਂ ਥਾਣਾ ਸੁਧਾਰ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਸਟੱਡੀ ਵੀਜ਼ਾ ਉੱਤੇ ਵਿਦੇਸ਼ ਭੇਜਣ ਦੇ ਨਾਮ ਉੱਤੇ 9 ਲੱਖ 69 ਹਜ਼ਾਰ ਰੁਪਏ ਦੀ ਠੱਗੀ ਕਰਨ ਵਾਲੇ ਠੱਗ ਟਰੈਵਲਰ ਏਜੰਟ ਹਰਦੀਪ ਸਿੰਘ ਭੱਟੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।  ਮਾਮਲੇ ਦੀ ਭਣਕ ਮਿਲਦੇ ਹੀ ਏਜੰਟ ਭੱਟੀ ਫਰਾਰ ਹੋ ਗਿਆ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐੱਸ. ਆਈ. ਪਿਆਰਾ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਸੁਧਾਰ ਅਤੇ ਮਨੋਜ ਕੁਮਾਰ ਨੇ ਪੁਲਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ. ਪੀ. ਨੂੰ ਨਵੰਬਰ 2021 ਵਿਚ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਵਿੱਚ ਉਨ੍ਹਾਂ ਦੱਸਿਆ ਕਿ ਸਾਇਆਂ ਖ਼ੁਰਦ ਰਹਿਣ ਵਾਲੇ ਟਰੈਵਲ ਏਜੰਟ ਹਰਦੀਪ ਸਿੰਘ ਭੱਟੀ ਨੇ ਉਨ੍ਹਾਂ ਨੂੰ ਸਟੱਡੀ ਬੇਸ ਉੱਤੇ ਯੂਕ੍ਰੇਨ ਭੇਜਣ ਦਾ ਕੰਟੈਰਕਟ ਕੀਤਾ ਸੀ ਪਰ 9 ਲੱਖ 69 ਹਜ਼ਾਰ ਰੁਪਏ ਦੀ ਮੋਟੀ ਰਕਮ ਹੜੱਪਣ ਦੇ ਬਾਵਜੂਦ ਉਨ੍ਹਾਂ ਨੇ ਸਟੱਡੀ ਵੀਜ਼ਾ ਲੈ ਕੇ ਨਹੀਂ ਦਿੱਤਾ। 

ਇਹ ਵੀ ਪੜ੍ਹੋ: CM ਮਾਨ ਦੇ ਵਿਆਹ ਦੀ ਕਰਵੇਜ ਕਰ ਰਹੇ ਪੱਤਰਕਾਰਾਂ ਨੂੰ ਕੁਝ ਇਸ ਤਰ੍ਹਾਂ ਦਿੱਤਾ ਗਿਆ ਸਨਮਾਨ

ਹਰਦੀਪ ਸਿੰਘ ਭੱਟੀ ਨੇ ਜਿਹੜੇ 9 ਲੱਖ 69 ਹਜ਼ਾਰ ਦੀ ਰਕਮ ਲਈ ਸੀ, ਉਸ ਨੂੰ ਵੀ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਹੁਣ ਜਾਨ ਤੋਂ ਮਾਰਨ ਦੀ ਧਮਕੀ ਵੀ ਦੇਣ ਲੱਗਿਆ ਹੈ। ਐੱਸ. ਆਈ. ਪਿਆਰਾ ਸਿੰਘ ਨੇ ਦੱਸਿਆ ਹੈ ਕਿ ਪੁਲਸ ਦੁਆਰਾ ਕੀਤੀ ਗਈ ਜਾਂਚ ਵਿੱਚ ਪੀੜਤ ਬਲਜੀਤ ਸਿੰਘ ਅਤੇ ਮਨੋਜ ਕੁਮਾਰ ਦੀ ਸ਼ਿਕਾਇਤ ਨੂੰ ਸਹੀ ਪਾਇਆ ਗਿਆ ਹੈ, ਜਿਸ ਦੇ ਆਧਾਰ ਉਤੇ ਪੁਲਸ ਨੇ ਟਰੈਵਲ ਏਜੰਟ ਹਰਦੀਪ ਸਿੰਘ ਭੱਟੀ ਖ਼ਿਲਾਫ਼ ਵਿਦੇਸ਼ ਭੇਜਣ ਦੇ ਨਾਮ ਉੱਤੇ ਧੋਖਾਧੜੀ ਕਰਨ ਦੇ ਸਬੰਧ ਵਿੱਚ ਥਾਣਾ ਸੁਧਾਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਵਿੱਕੀ ਮਿੱਡੂਖੇੜਾ ਦੇ ਕਤਲ ਕੇਸ ’ਚ ਹਾਈਕੋਰਟ ਨੇ ਸ਼ਗਨਪ੍ਰੀਤ ਦੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News