ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 7 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ

02/22/2018 3:48:16 PM

ਤਲਵੰਡੀ ਭਾਈ (ਗੁਲਾਟੀ) - ਤਲਵੰਡੀ ਭਾਈ ਪੁਲਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਤਲਵੰਡੀ ਭਾਈ ਪੁਲਸ ਥਾਣੇ ਦੇ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ ਪੁੱਤਰ ਲਖਵੀਰ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਹੈ ਕਿ ਹਿੰਮਤ ਕੁਮਾਰ ਅਤੇ ਦਵਿੰਦਰ ਕੁਮਾਰ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਪੀੜਤ ਵਿਅਕਤੀ ਦੇ ਬਿਆਨਾਂ ਦੇ ਆਧਾਰ 'ਤੇ ਦੋਵਾਂ ਦੋਸ਼ੀਆਂ ਖਿਲਾਫ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।