ਪਤੀ-ਪਤਨੀ ਵੱਲੋਂ ਕੀਤੀ ਗਈ ਕਰੋੜਾਂ ਰੁਪਏ ਦੀ ਠੱਗੀ ਦੇ ਤਰੀਕੇ ਨੂੰ ਜਾਣ ਹੋਵੋਗੇ ਤੁਸੀਂ ਵੀ ਹੈਰਾਨ
Sunday, Nov 10, 2024 - 06:57 PM (IST)
ਮੋਗਾ (ਆਜ਼ਾਦ)-ਮੋਗਾ ਜ਼ਿਲ੍ਹੇ ਦੇ ਪਿੰਡ ਭਲੂਰ ਨਿਵਾਸੀ ਜਸਕਰਨ ਸਿੰਘ ਨੇ ਟਰੈਵਲ ਏਜੰਟ ਪਤੀ-ਪਤਨੀ ’ਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਉਸ ਦੇ ਪਰਿਵਾਰ ਅਤੇ ਹੋਰ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 2 ਕਰੋੜ 47 ਲੱਖ 63 ਹਜ਼ਾਰ 710 ਰੁਪਏ ਹੜੱਪਣ ਦਾ ਦੋਸ਼ ਲਾਇਆ ਹੈ। ਪੁਲਸ ਨੇ ਜਾਂਚ ਦੇ ਬਾਅਦ ਕਥਿਤ ਮੁਲਜ਼ਮਾਂ ਮਨਜੀਤ ਸਿੰਘ ਉਰਫ਼ ਚਾਨਾ ਉਸ ਦੀ ਪਤਨੀ ਜਸਪ੍ਰੀਤ ਕੌਰ ਨਿਵਾਸੀ ਚੂਹੜਚੱਕ ਅਤੇ ਹਰਜਿੰਦਰ ਸਿੰਘ ਨਿਵਾਸੀ ਰਾਏਕੋਟ ਰੋਡ ਜਗਰਾਉਂ ਖ਼ਿਲਾਫ਼ ਥਾਣਾ ਸਮਾਲਸਰ ਵਿਚ ਧੋਖਾਦੇਹੀ ਅਤੇ ਕਥਿਤ ਮਿਲੀਭੁਗਤ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਜਸਕਰਨ ਸਿੰਘ ਨੇ ਕਿਹਾ ਕਿ ਉਸ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨੇ ਸਾਡੀ ਮੁਲਾਕਾਤ ਮਨਜੀਤ ਸਿੰਘ ਚਾਨਾ ਅਤੇ ਉਸ ਦੀ ਪਤਨੀ ਜਸਪ੍ਰੀਤ ਕੌਰ ਨਾਲ ਕਰਵਾਈ ਅਤੇ ਕਿਹਾ ਕਿ ਉਹ ਸਰਕਾਰੀ ਨੌਕਰੀ ਕਰਦੇ ਹਨ ਅਤੇ ਇਸ ਦੇ ਨਾਲ ਹੀ ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਵੀ ਕਰਦੇ ਹਨ।
ਇਹ ਵੀ ਪੜ੍ਹੋ- ਕਪਿਲ ਸ਼ਰਮਾ ਦੇ ਸ਼ੋਅ 'ਚ ਸਿੱਧੂ ਦੀ ਵਾਪਸੀ, ਵੀਡੀਓ ਸਾਂਝੀ ਕਰ ਲਿਖਿਆ The Home Run
ਹਰਜਿੰਦਰ ਸਿੰਘ ਰਿਸ਼ਤੇਦਾਰ ਹੋਣ ਕਾਰਣ ਮੈਂ ਉਸ ’ਤੇ ਵਿਸ਼ਵਾਸ ਕਰ ਲਿਆ ਅਤੇ ਆਪਣੇ ਪਰਿਵਾਰ, ਰਿਸ਼ਤੇਦਾਰ ਅਤੇ ਦੋਸਤਾਂ ਦੀਆਂ ਫਾਈਲਾਂ ਲਾਉਣ ਲਈ ਮਨਜੀਤ ਸਿੰਘ ਉਰਫ਼ ਚਾਨਾਂ ਨੂੰ ਦਿੱਤੀਆਂ। ਸਾਨੂੰ ਮਨਜੀਤ ਸਿੰਘ ਚਾਨਾ ਅਤੇ ਉਸ ਦੀ ਪਤਨੀ ਜਸਪ੍ਰੀਤ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਸਾਰੀਆਂ ਫਾਈਲਾਂ ਲਾ ਦਿੱਤੀਆਂ ਜਾਣਗੀਆਂ ਅਤੇ ਵੀਜ਼ੇ ਲੱਗ ਜਾਣਗੇ। ਜੇਕਰ ਕਿਸੇ ਦੇ ਵੀਜ਼ਾ ਨਹੀਂ ਲੱਗਦਾ ਤਾਂ ਅਸੀਂ ਸਾਰੇ ਪੈਸੇ ਵਾਪਸ ਕਰਨ ਦੇ ਜ਼ਿੰਮੇਵਾਰ ਹੋਵਾਂਗੇ।
ਅਸੀਂ ਵੱਖ-ਵੱਖ ਤਾਰੀਖ਼ਾਂ ਵਿਚ ਮਨਜੀਤ ਸਿੰਘ ਦੇ ਖ਼ਾਤੇ ਵਿਚ ਦੋ ਕਰੋੜ 2 ਲੱਖ 12 ਲੱਖ 63 ਹਜ਼ਾਰ 710 ਰੁਪਏ ਟਰਾਂਸਫ਼ਰ ਕਰ ਦਿੱਤੇ ਅਤੇ 35 ਲੱਖ ਰੁਪਏ ਉਨ੍ਹਾਂ ਨੂੰ ਨਕਦ ਦੇ ਦਿੱਤੇ, ਜੋ ਅਸੀਂ ਜ਼ਿੰਮੇਵਾਰ ਵਿਅਕਤੀਆਂ ਦੀ ਹਾਜ਼ਰੀ ਵਿਚ ਦਿੱਤੇ ਪਰ ਕਥਿਤ ਮੁਲਜ਼ਮਾਂ ਨੇ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਸਾਡੇ ਪੈਸੇ ਵਾਪਸ ਕੀਤੇ। ਅਸੀ ਕਈ ਵਾਰ ਪੰਚਾਇਤੀ ਤੌਰ ’ਤੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਵੀ ਕੀਤੀ, ਪਰ ਉਨ੍ਹਾਂ ਸਾਡੀ ਕੋਈ ਗੱਲ ਨਹੀਂ ਸੁਣੀ।
ਇਹ ਵੀ ਪੜ੍ਹੋ- ਹਾਏ ਰੱਬਾ! ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ, ਹਾਈਵੋਲਟੇਜ਼ ਤਾਰਾਂ ਨੇ ਖਿੱਚ ਲਏ ਸਾਹ
ਇਸ ਤਰ੍ਹਾਂ ਸਾਰਿਆਂ ਨੇ ਕਥਿਤ ਮਿਲੀਭੁਗਤ ਕਰ ਕੇ ਸਾਡੇ ਨਾਲ ਧੋਖਾਦੇਹੀ ਕੀਤੀ ਹੈ। ਜ਼ਿਲਾ ਪੁਲਸ ਮੁਖੀ ਮੋਗਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਜਾਂਚ ਡੀ. ਐੱਸ. ਪੀ. ਐੱਸ. ਨੂੰ ਕਰਨ ਦਾ ਆਦੇਸ਼ ਦਿੱਤਾ। ਜਾਂਚ ਦੇ ਬਾਅਦ ਜਾਂਚ ਅਧਿਕਾਰੀ ਨੇ ਦੋਹਾਂ ਧਿਰਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ। ਜਾਂਚ ਦੇ ਬਾਅਦ ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਕਥਿਤ ਮੁਲਜ਼ਮਾਂ ਖ਼ਿਲਾਫ਼ ਉਕਤ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 12 ਨਵੰਬਰ ਦੀ ਛੁੱਟੀ ਨੂੰ ਲੈ ਕੇ ਜਾਣੋ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8