ਇਮੀਗ੍ਰੇਸ਼ਨ ਸੰਚਾਲਕ ਵੱਲੋਂ ਪਰਿਵਾਰ ਸਣੇ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਠੱਗੇ 1 ਕਰੋੜ 67 ਲੱਖ
Sunday, Mar 01, 2026 - 07:51 PM (IST)
ਮੋਗਾ (ਆਜ਼ਾਦ)- ਬਾਘਾ ਪੁਰਾਣਾ ਦੇ ਇਕ ਇਮੀਗ੍ਰੇਸ਼ਨ ਸੰਚਾਲਕ ਵੱਲੋਂ ਹੋਰਨਾਂ ਨਾਲ ਕਥਿਤ ਮਿਲੀਭੁਗਤ ਕਰਕੇ ਗੁਰਜੰਟ ਸਿੰਘ ਧਾਲੀਵਾਲ ਨਿਵਾਸੀ ਬਾਘਾ ਪੁਰਾਣਾ ਨੂੰ ਪਰਿਵਾਰ ਸਮੇਤ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 1 ਕਰੋੜ 67 ਲੱਖ 8750 ਰੁਪਏ ਹੜੱਪਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਜਾਂਚ ਦੇ ਬਾਅਦ ਡਰੀਮ ਬਿਲਡਰ ਇਮੀਗ੍ਰੇਸ਼ਨ ਸੰਚਾਲਕ ਨਵਜੋਤ ਸਿੰਘ ਬਰਾੜ, ਉਸ ਦੀ ਪਤਨੀ ਪ੍ਰਿਤਪਾਲ ਕੌਰ, ਪਿਤਾ ਕੁਲਦੀਪ ਸਿੰਘ ਬਰਾੜ ਨਿਵਾਸੀ ਬਾਘਾ ਪੁਰਾਣਾ, ਅੰਮ੍ਰਿਤਪਾਲ ਸਿੰਘ ਨਿਵਾਸੀ ਪਿੰਡ ਮਹੇਸ਼ਰੀ, ਸੁਖਜਿੰਦਰ ਕੌਰ ਨਿਵਾਸੀ ਪਿੰਡ ਬੂਈਆਂ ਜੀਰਾ ਦੇ ਖ਼ਿਲਾਫ਼ ਧੋਖਾਦੇਹੀ ਅਤੇ ਕਥਿਤ ਮਿਲੀਭੁਗਤ ਦੇ ਦੋਸ਼ਾਂ ਤਹਿਤ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਕੀਤੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜੈਕਾਰਿਆਂ ਦੀ ਗੂੰਜ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਪੜਾਅ ਸੰਪੰਨ
ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਗੁਰਜੰਟ ਸਿੰਘ ਧਾਲੀਵਾਲ ਨੇ ਕਿਹਾ ਕਿ ਉਸ ਦੇ ਬੱਚੇ ਵਿਦੇਸ਼ ਰਹਿੰਦੇ ਹਨ ਅਤੇ ਉਹ ਪਰਿਵਾਰ ਸਮੇਤ ਅਮਰੀਕਾ ਜਾਣ ਦਾ ਚਾਹਵਾਨ ਸੀ, ਜਿਸ ’ਤੇ ਉਨ੍ਹਾਂ ਇਮੀਗ੍ਰੇਸ਼ਨ ਸੰਚਾਲਕ ਨਵਜੋਤ ਸਿੰਘ ਬਰਾੜ ਨਾਲ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਉਹ ਤੁਹਾਨੂੰ ਬਿਜ਼ਨੈੱਸ ਵੀਜ਼ਾ ਦੇ ਆਧਾਰ ’ਤੇ ਅਮਰੀਕਾ ਭੇਜ ਦੇਵੇਗਾ।
ਇਹ ਵੀ ਪੜ੍ਹੋ: ਰੂਪਨਗਰ ਜ਼ਿਲ੍ਹੇ 'ਚ ਕੱਲ੍ਹ ਤੋਂ 4 ਮਾਰਚ ਤੱਕ ਛੁੱਟੀਆਂ ਦਾ ਐਲਾਨ! ਬੰਦ ਰਹਿਣਗੇ ਸਕੂਲ
ਇਸ ਉਪਰੰਤ ਉਸ ਨੇ ਸਾਡੇ ਪਾਸਪੋਰਟ ਅਤੇ ਦਸਤਾਵੇਜ਼ ਲੈ ਲਏ ਅਤੇ ਥੋੜੇ ਥੋੜੇ ਕਰ ਕੇ ਸਾਡੇ ਕੋਲੋਂ 1 ਕਰੋੜ 67 ਲੱਖ 8750 ਰੁਪਏ ਲੈ ਲਏ, ਪਰ ਉਸ ਨੇ ਨਾ ਤਾਂ ਅਮਰੀਕਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਅਤੇ ਦਫ਼ਤਰ ਬੰਦ ਕਰਕੇ ਪਰਿਵਾਰ ਸਮੇਤ ਚਲਿਆ ਗਿਆ। ਇਸ ਤਰ੍ਹਾਂ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਕਥਿਤ ਮਿਲੀਭੁਗਤ ਕਰਕੇ ਮੇਰੇ ਨਾਲ ਧੋਖਾਦੇਹੀ ਕੀਤੀ ਹੈ। ਜ਼ਿਲਾ ਪੁਲਸ ਮੁਖੀ ਮੋਗਾ ਦੇ ਆਦੇਸ਼ਾਂ ’ਤੇ ਇਸ ਦੀ ਜਾਂਚ ਡੀਐਸਪੀ ਬਾਘਾ ਪੁਰਾਣਾ ਵੱਲੋਂ ਕੀਤੀ ਗਈ। ਜਾਂਚ ਦੇ ਬਾਅਦ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਗ੍ਰਿਫ਼ਤਾਰੀ ਬਾਕੀ ਹੈ।
ਇਹ ਵੀ ਪੜ੍ਹੋ: ਅਮਰੀਕਾ-ਇਰਾਨ ਜੰਗ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ! ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਅੱਗੇ ਰੱਖੀ ਇਹ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
