ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਦੇ ਦੋਸ਼ ''ਚ ਦੋ ਖ਼ਿਲਾਫ਼ ਮਾਮਲਾ ਦਰਜ

Thursday, Aug 22, 2024 - 05:37 PM (IST)

ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਦੇ ਦੋਸ਼ ''ਚ ਦੋ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ (ਬਲਜਿੰਦਰ)- ਥਾਣਾ ਕੋਤਵਾਲੀ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ 51 ਹਜ਼ਾਰ ਰੁਪਏ ਦੀ ਧੋਖਾਧੜੀ ਦੇ ਦੋਸ਼ ਵਿਚ ਸਵਪਨਦੀਪ ਸਿੰਘ ਅਤੇ ਕਨਵਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਅਰਜਨ ਨਗਰ ਪਟਿਆਲਾ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਲਲਿਤਾ ਪਤਨੀ ਰਾਮ ਸਮੇਰ ਵਾਸੀ ਸਮਾਣੀਆ ਗੇਟ ਪਟਿਆਲਾ ਨੇ ਸਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਉਸ ਦੇ ਲੜਕੇ ਸਾਗਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 51 ਹਜ਼ਾਰ 102 ਰੁਪਏ ਲੈ ਲਏ ਪਰ ਬਾਅਦ ਵਿਚ ਨਾ ਤਾਂ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ 406, 420 ਅਤੇ 120 ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਜਲੰਧਰ ਦੀ ਮਸ਼ਹੂਰ ਪਾਰਕ 'ਚੋਂ ਮਿਲੇ 8 ਸੱਪ, ਵੇਖ ਹੈਰਾਨ ਰਹਿ ਗਏ ਲੋਕ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News