ਪੁਲਸ ''ਚ ਭਰਤੀ ਕਰਵਾਉਣ ਦੇ ਨਾਂ ''ਤੇ ਠੱਗੇ ਸਾਢੇ 4 ਲੱਖ, ਕੇਸ ਦਰਜ

Sunday, Sep 11, 2022 - 04:20 AM (IST)

ਪੁਲਸ ''ਚ ਭਰਤੀ ਕਰਵਾਉਣ ਦੇ ਨਾਂ ''ਤੇ ਠੱਗੇ ਸਾਢੇ 4 ਲੱਖ, ਕੇਸ ਦਰਜ

ਜਗਰਾਓਂ (ਮਾਲਵਾ) : ਥਾਣਾ ਸਦਰ ਪੁਲਸ ਨੇ ਜਸਵੀਰ ਕੌਰ ਪਤਨੀ ਬਲਦੇਵ ਸਿੰਘ ਵਾਸੀ ਰਸੂਲਪੁਰ ਜੰਡੀ ਦੀ ਸ਼ਿਕਾਇਤ ’ਤੇ ਰਮਨਦੀਪ ਸਿੰਘ ਉਰਫ ਰਮਨਾ ਪੁੱਤਰ ਜਗਜੀਤ ਸਿੰਘ ਵਾਸੀ ਪੁੜੈਣ ਖਿਲਾਫ਼ ਸ਼ਿਕਾਇਤਕਰਤਾ ਦੇ ਲੜਕੇ ਨੂੰ ਪੁਲਸ ’ਚ ਭਰਤੀ ਕਰਵਾਉਣ ਲਈ ਸਾਢੇ 4 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ। ਏ.ਐੱਸ.ਆਈ. ਅਨਵਰ ਮਸੀਹ ਅਨੁਸਾਰ ਸ਼ਿਕਾਇਤ ਦੀ ਪੜਤਾਲ ਕਪਤਾਨ ਪੁਲਸ (ਡੀ) ਲੁਧਿਆਣਾ ਦਿਹਾਤੀ ਵੱਲੋਂ ਅਮਲ ਵਿਚ ਲਿਆਂਦੀ ਗਈ ਹੈ, ਜਿਸ ਵਿਚ ਪਾਇਆ ਗਿਆ ਕਿ ਉਪਰੋਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਲੜਕੇ ਗੁਰਪ੍ਰੀਤ ਸਿੰਘ ਨੂੰ ਪੰਜਾਬ ਪੁਲਸ 'ਚ ਭਰਤੀ ਕਰਵਾਉਣ ਦੇ ਨਾਂ 'ਤੇ ਸਾਢੇ 4 ਲੱਖ ਰੁਪਏ ਦੀ ਠੱਗੀ ਮਾਰੀ ਹੈ, ਜਿਸ 'ਤੇ ਐੱਸ.ਐੱਸ.ਪੀ. ਦੇ ਹੁਕਮਾਂ ’ਤੇ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜੇਲ੍ਹ 'ਚ ਹਵਾਲਾਤੀ ਨੇ ਚੁੱਕਿਆ ਖੌਫ਼ਨਾਕ ਕਦਮ, ਵਾਰਿਸਾਂ ਨੇ ਲਾਏ ਗੰਭੀਰ ਇਲਜ਼ਾਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News