ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 11,85,671 ਰੁਪਏ ਦੀ ਠੱਗੀ

Sunday, Sep 14, 2025 - 06:18 PM (IST)

ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 11,85,671 ਰੁਪਏ ਦੀ ਠੱਗੀ

ਜਲਾਲਾਬਾਦ (ਬਜਾਜ, ਬੰਟੀ)–ਥਾਣਾ ਅਮੀਰ ਖਾਸ ਦੀ ਪੁਲਸ ਵੱਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 11 ਲੱਖ 85 ਹਜ਼ਾਰ 671 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਪਤੀ-ਪਤਨੀ ਦੇ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਰਵਿੰਦਰ ਸਿੰਘ ਸਰਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਬਾਮੇ ਵਾਲਾ (ਥਾਣਾ ਅਮੀਰ ਖਾਸ਼) ਵੱਲੋਂ ਇਕ ਦਰਖਾਸਤ ਦਿੱਤੀ ਗਈ ਸੀ ਕਿ ਉਸ ਦੇ ਨਾਲ ਵਿਦੇਸ਼ ਭੇਜਣ ਦੇ ਨਾਂ ’ਤੇ 11 ਲੱਖ 85 ਹਜਾਰ 671 ਰੁਪਏ ਦੀ ਠੱਗੀ ਮਾਰੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ ਪੁਲਸ ਦੀ ਵੱਡੀ ਕਾਰਵਾਈ, 15 ਕਿਲੋ ਤੋਂ ਵੱਧ ਦੀ ਹੈਰੋਇਨ ਸਪਲਾਈ ਕਰਨ ਜਾ ਰਿਹਾ ਨੌਜਵਾਨ ਗ੍ਰਿਫ਼ਤਾਰ

ਇਸ ਦਰਖਾਸਤ ਦੀ ਜਾਂਚ-ਪੜਤਾਲ ਕਰਨ ਉਪਰੰਤ ਅਪਰੂਵਲ ਸੀਨੀਅਰ ਕਪਤਾਨ ਪੁਲਸ ਫਾਜ਼ਿਲਕਾ ਤੋਂ ਥਾਣੇ ’ਚ ਪੁੱਜੀ ਹੈ, ਜਿਸ ਦੇ ਬਾਅਦ ਸ਼ਿਕਾਇਤਕਰਤਾ ਹਰਜੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਥਾਣਾ ਅਮੀਰ ਖਾਸ ਵਿਖੇ ਮੁਕੱਦਮਾ 12 ਸਤੰਬਰ ਨੂੰ ਗੁਰਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ, ਅਮਰੀਸ਼ ਕੌਰ ਪਤਨੀ ਗੁਰਵਿੰਦਰ ਸਿੰਘ ਬਾਸੀ ਪਿੰਡ ਵਾਂਡਰ ਜਟਾਣਾ ਕੋਟਕਪੂਰਾ ਦੇ ਵਿਰੁੱਧ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News