ਸ਼ਾਹਕੋਟ ਦੇ ਵਿਅਕਤੀ ਨੂੰ ਅਮਰੀਕਾ ਭੇਜਣ ਦੇ ਨਾਂ ''ਤੇ ਮਾਰੀ 25 ਲੱਖ ਦੀ ਠੱਗੀ, ਮਾਮਲਾ ਦਰਜ
Wednesday, Dec 13, 2023 - 01:00 AM (IST)
ਲੁਧਿਆਣਾ (ਰਾਜ)- ਵਿਦੇਸ਼ ਭੇਜਣ ਦੇ ਨਾਂ 'ਤੇ ਟ੍ਰੈਵਲ ਏਜੰਟਾਂ ਵੱਲੋਂ ਠੱਗੀਆਂ ਮਾਰੇ ਜਾਣ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਤਾਜ਼ਾ ਮਾਮਲਾ ਹੈ ਸ਼ਾਹਕੋਟ ਦਾ, ਜਿੱਥੇ ਇਕ ਟ੍ਰੈਵਲ ਏਜੰਟ ਵੱਲੋਂ ਅਮਰੀਕਾ ਭੇਜਣ ਦੇ ਨਾਂ 'ਤੇ ਇਕ ਵਿਅਖਤੀ ਨਾਲ 25 ਲੱਖ ਦੀ ਠੱਗੀ ਮਾਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
ਇਹ ਵੀ ਪੜ੍ਹੋ- ਕਲਯੁਗੀ ਪਿਓ ਦਾ ਕਾਰਾ, ਆਪਣੀ ਹੀ ਨਾਬਾਲਗ ਧੀ ਨਾਲ ਕੀਤੀ ਇਹ ਕਰਤੂਤ
ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਧੋਖਾਦੇਹੀ ਕਰਨ ਵਾਲੇ ਟਰੈਵਲ ਏਜੰਟ ਖਿਲਾਫ ਥਾਣਾ ਮੇਹਰਬਾਨ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮ ਜਸਵਿੰਦਰ ਸਿੰਘ, ਮਨਜੀਤ ਕੌਰ ਅਤੇ ਮਨਪ੍ਰੀਤ ਸਿੰਘ ਹਨ, ਜੋ ਕਿ ਸ਼ਾਹਕੋਟ ਦੇ ਪਿੰਡ ਥਮਵਲ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਦੀ ਭਾਲ ’ਚ ਪੁਲਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- Shaadi.Com 'ਤੇ ਜੀਵਨ ਸਾਥੀ ਭਾਲਣ ਵਾਲੀਆਂ ਕੁੜੀਆਂ ਹੋ ਜਾਣ ਸਾਵਧਾਨ!, ਪੜ੍ਹੋ ਪੂਰਾ ਮਾਮਲਾ
ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਉਸ ਤੋਂ ਅਮਰੀਕਾ ਭੇਜਣ ਦੇ ਨਾਂ ’ਤੇ 25 ਲੱਖ ਰੁਪਏ ਲਏ ਸੀ। ਪੈਸੇ ਲੈਣ ਦੇ ਬਾਅਦ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਅਮਰੀਕਾ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਪੈਸੇ ਮੰਗਣ ’ਤੇ ਉਲਟਾ ਉਸ ਨੂੰ ਧਮਕਾਉਣ ਲੱਗੇ। ਇਸ ਮਾਮਲੇ 'ਚ ਪੁਲਸ ਕੋਲ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8