ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਕੀਤਾ ਅਗਵਾ

01/11/2019 12:37:42 AM

ਮੋਗਾ, (ਆਜ਼ਾਦ)- ਮੋਗਾ ਜ਼ਿਲੇ ਦੇ ਪਿੰਡ ਦੀ ਇਕ ਨਾਬਾਲਗਾ ਲਡ਼ਕੀ ਨੂੰ ਪਿੰਡ ਦੇ ਹੀ ਇਕ ਲਡ਼ਕੇ ਵਲੋਂ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ’ਚ ਲਡ਼ਕੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਦੋਸ਼ੀ ਲਡ਼ਕੇ ਸੁੰਦਰ ਸਿੰਘ  ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਕਮਾਲਕੇ ਪੁਲਸ ਚੌਂਕੀ ਦੇ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਲਡ਼ਕੀ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਦੀ 17 ਸਾਲਾ ਲਡ਼ਕੀ ਜੋ ਘਰੇਲੂ ਕੰਮ ਕਰਦੀ ਸੀ, ਨੂੰ ਸੁੰਦਰ ਸਿੰਘ ਵਿਆਹ ਦਾ ਝਾਂਸਾ ਦੇ ਕੇ ਫੁਸਲਾ ਕੇ ਲੈ ਗਿਆ। ਜਦ ਸਾਨੂੰ ਪਤਾ ਲੱਗਾ ਤਾਂ ਅਸੀਂ ਆਪਣੀ ਲਡ਼ਕੀ ਦੀ ਬਹੁਤ ਤਲਾਸ਼ ਕੀਤੀ, ਪਰ ਕੋਈ ਸੁਰਾਗ ਨਾ ਮਿਲਣ ’ਤੇ ਪੁਲਸ ਨੂੰ ਸੂਚਿਤ ਕੀਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਲਡ਼ਕੀ ਦੇ ਛੁਪਣ ਵਾਲੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੇ ਹਨ। ਜਲਦ ਹੀ ਕੋਈ ਸੁਰਾਗ ਮਿਲਣ ਦੀ ਸੰਭਾਵਨਾ ਹੈ। 


KamalJeet Singh

Content Editor

Related News