ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਮਾਰੀ 8 ਲੱਖ ਦੀ ਠੱਗੀ, ਕੇਸ ਦਰਜ

10/01/2020 3:59:43 PM

ਜ਼ੀਰਾ(ਗੁਰਮੇਲ ਸੇਖ਼ਵਾ)-ਥਾਣਾ ਸਦਰ ਜ਼ੀਰਾ ਪੁਲਸ ਵੱਲੋਂ ਪੀੜਤ ਦੇ ਬਿਆਨ ਦੇ ਅਧਾਰ 'ਤੇ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 8 ਲੱਖ ਦੀ ਠੱਗੀ ਮਾਰਨ ਅਤੇ ਚੈੱਕ ਬਾਉਂਸ ਹੋਣ ਦੇ ਦੋਸ਼ਾਂ ਹੇਠ ਇਕ ਮਹਿਲਾ ਸਮੇਤ ਤਿੰਨ ਲੋਕਾਂ ਦੇ ਖ਼ਿਲਾਫ਼ ਧੋਖਾਧੜੀ ਦੀਆਂ ਧਾਰਾਵਾਂ ਲਗਾ ਕੇ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲਸ ਦੇ ਸਪੈਸ਼ਲ ਵਿੰਗ ਨੂੰ ਸ਼ਿਕਾਇਤ ਕੀਤੀ ਸੀ, ਜਿਸ 'ਤੇ ਜਾਂਚ ਕਰਨ ਉਪਰੰਤ ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਉਕਤ ਕਾਰਵਾਈ ਕੀਤੀ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਜ਼ੀਰਾ ਦੇ ਸਹਾਇਕ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ 'ਚ ਸ਼ਿਕਾਇਤਕਰਤਾ ਮਹੰਤਾ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਬਸਤੀ ਗਾਮੇ ਵਾਲੀ ਦਾਖਲੀ ਬਹਿਕ ਗੁੱਜਰਾਂ ਨੇ ਦੱਸਿਆ ਕਿ ਦੋਸ਼ੀ ਪਲਵਿੰਦਰ ਸਿੰਘ ਪੁੱਤਰ ਅਮਰ ਸਿੰਘ, ਕਰਮਜੀਤ ਕੌਰ ਪਤਨੀ ਪਲਵਿੰਦਰ ਸਿੰਘ ਅਤੇ ਏਕਮਜੋਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਗੁੱਝਾ ਪੀਰ ਜ਼ਿਲ੍ਹਾ ਅੰਮ੍ਰਿਤਸਰ ਨੇ ਉਸ ਦੇ ਭਤੀਜੇ ਲਵਪ੍ਰੀਤ ਸਿੰਘ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 8 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੀੜਤ ਨੇ ਦੱਸਿਆ ਕਿ ਇਸ ਉੁਪਰੰਤ ਦੋਸ਼ੀਆਂ ਨੇ ਉਸ ਨੂੰ 8 ਲੱਖ ਵਾਪਸ ਦੇਣ ਲਈ ਚੈੱਕ ਦਿੱਤਾ, ਜੋ ਕਿ ਉਸ ਵੱਲੋਂ ਬੈਂਕ 'ਚ ਲਗਾਉਣ 'ਤੇ ਪੈਸੇ ਨਾ ਹੋਣ ਕਾਰਣ ਬੈਂਕ ਨੇ ਚੈੱਕ ਬਾਊਂਸ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਦੋਸ਼ੀਆਂ 'ਤੇ ਧੋਖਾਧੜੀ ਦਾ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Aarti dhillon

Content Editor

Related News