ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ ਠੱਗੀ
Friday, May 31, 2019 - 02:11 AM (IST)

ਫ਼ਰੀਦਕੋਟ, (ਰਾਜਨ)- ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ’ਤੇ ਥਾਣਾ ਸਿਟੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਰਬਨ ਕੁਮਾਰ ਵਾਸੀ ਭੋਲੂਵਾਲਾ ਰੋਡ ਫ਼ਰੀਦਕੋਟ ਨੇ ਜ਼ਿਲੇ ਦੇ ਸੀਨੀਅਰ ਪੁਲਸ ਕਪਤਾਨ ਨੂੰ ਸ਼ਿਕਾਇਤ ਕਰ ਕੇ ਦੋਸ਼ ਲਾਇਆ ਹੈ ਕਿ ਸਰਬਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ, ਸੁਰਿੰਦਰ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਫ਼ਰੀਦਕੋਟ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 6 ਲੱਖ 12 ਹਜ਼ਾਰ ਰੁਪਏ ਦੀ ਠੱਗੀ ਮਾਰੀ, ਜਿਸ ’ਤੇ ਸੀਨੀਅਰ ਪੁਲਸ ਕਪਤਾਨ ਦੀਆਂ ਹਦਾਇਤਾਂ ’ਤੇ ਉਕਤ ਖਿਲਾਫ਼ ਦਰਜ ਮੁਕੱਦਮੇ ਦੀ ਤਫਤੀਸ਼ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਵੱਲੋਂ ਜਾਰੀ ਹੈ।