ਕੈਨੇਡਾ ਭੇਜਣ ਦਾ ਝਾਂਸਾ ਦੇ ਮਾਰੀ 20,36,000 ਰੁਪਏ ਦੀ ਠੱਗੀ, 2 ਵਿਅਕਤੀਆਂ ਖਿਲਾਫ ਮਾਮਲਾ ਦਰਜ
Sunday, Jan 25, 2026 - 06:08 PM (IST)
ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ, ਆਨੰਦ)– ਇਕ ਵਿਅਕਤੀ ਨੂੰ ਵਿਦੇਸ਼ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 20 ਲੱਖ 60 ਹਜ਼ਾਰ 905 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਹਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਅਤੇ ਮੇਜਰ ਸਿੰਘ ਪੁੱਤਰ ਕਰਤਾਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਹਵਾਲਾਤ ’ਚ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਾਲਿਆਂ ਪੈ ਗਈਆਂ ਭਾਜੜਾਂ
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਰਸ਼ਨ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਜ਼ਿਲ੍ਹਾ ਮੋਗਾ ਨੇ ਐੱਸ. ਐੱਸ. ਪੀ. ਫਿਰੋਜ਼ਪੁਰ ਨੂੰ ਦਿੱਤੀ ਲਿਖਤੀ ਸ਼ਿਕਾਇਤ ਦਰਖਾਸਤ ਯੂ. ਆਈ. ਡੀ. ਨੰਬਰ 559467 ’ਚ ਦੋਸ਼ ਲਾਇਆ ਗਿਆ ਹੈ ਕਿ ਹਰਪ੍ਰੀਤ ਸਿੰਘ ਅਤੇ ਮੇਜਰ ਸਿੰਘ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 20 ਲੱਖ 36 ਹਜ਼ਾਰ 905 ਰੁਪਏ ਲਏ ਸਨ ਪਰ ਅੱਜ ਤੱਕ ਨਾ ਤਾਂ ਉਸ ਨੂੰ ਕੈਨੇਡਾ ਭੇਜਿਆ ਗਿਆ ਹੈ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਹਨ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਉਨ੍ਹਾਂ ਕਿਹਾ ਕਿ ਸ਼ਿਕਾਇਤ ਦੀ ਜਾਂਚ ਐੱਸ. ਪੀ. ਡਿਟੈਕਟਿਵ ਫਿਰੋਜ਼ਪੁਰ ਵੱਲੋਂ ਕੀਤੀ ਗਈ ਸੀ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ’ਤੇ ਫਿਰੋਜ਼ਪੁਰ ਦੇ ਡਿਪਟੀ ਜ਼ਿਲ੍ਹਾ ਅਟਾਰਨੀ (ਕਾਨੂੰਨੀ) ਬਲਜੀਤ ਸਿੰਘ ਕੰਬੋਜ਼ ਤੋਂ ਕਾਨੂੰਨੀ ਰਾਏ ਲੈਣ ਤੋਂ ਬਾਅਦ ਦੋਵਾਂ ਨਾਮਜ਼ਦ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਦਾ ਸੀਨੀਅਰ ਕਾਂਸਟੇਬਲ ਗ੍ਰਿਫ਼ਤਾਰ, ਹੈਰਾਨ ਕਰੇਗਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
