ਸ਼ਾਤਰ ਠੱਗਾਂ ਦਾ ਕਾਰਨਾਮਾ, ਮਿੰਟਾਂ-ਸਕਿੰਟਾਂ ''ਚ ਔਰਤ ਦੇ ਖਾਤੇ ''ਚੋਂ ਮਾਰ ਲਈ ਲੱਖਾਂ ਦੀ ਠੱਗੀ

Saturday, Jul 20, 2024 - 03:38 AM (IST)

ਚੰਡੀਗੜ੍ਹ (ਪ੍ਰੀਕਸ਼ਿਤ) : ਯੂ.ਟੀ. ਸਾਈਬਰ ਪੁਲਸ ਨੇ ਇਕ ਔਰਤ ਦੇ ਖਾਤੇ ’ਚੋਂ ਧੋਖਾਧੜੀ ਕਰ ਕੇ ਦੂਜੇ ਦੇ ਖਾਤੇ ’ਚ 2 ਲੱਖ ਰੁਪਏ ਟ੍ਰਾਂਸਫਰ ਕਰਨ ਦੇ ਦੋਸ਼ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਧੋਖਾਧੜੀ, ਆਈ.ਟੀ. ਐਕਟ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਰਕਮ ਬਿਹਾਰ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਖਾਤੇ ’ਚ ਟ੍ਰਾਂਸਫਰ ਕੀਤੀ ਗਈ ਹੈ। ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੈਕਟਰ-47 ਦੀ ਵਸਨੀਕ ਵੈਸ਼ਾਲੀ ਨੇ ਸਾਈਬਰ ਥਾਣਾ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਕਿਹਾ ਕਿ ਉਸ ਦਾ ਐੱਚ.ਡੀ.ਐੱਫ.ਸੀ. ਬੈਂਕ ’ਚ ਖਾਤਾ ਹੈ। ਉਸ ਨੇ ਦੱਸਿਆ ਕਿ 14 ਮਈ 2024 ਨੂੰ ਉਹ ਬੈਂਕ ਦੇ ਹੈਲਪਲਾਈਨ ਨੰਬਰ 'ਤੇ ਕੋਲਫੋ ਬੈਂਕ ਦੇ ਪ੍ਰਤੀਨਿਧੀ ਬੈਂਕ ਹੈਲਪਲਾਈਨ ਨਾਲ ਗੱਲ ਕਰ ਰਹੀ ਸੀ। ਇਸ ਦੌਰਾਨ ਉਸ ਨੂੰ ਪਤਾ ਲੱਗਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਕਥਿਤ ਤੌਰ ’ਤੇ ਉਸ ਦੇ ਖਾਤੇ ’ਚੋਂ ਨੈੱਟ ਬੈਂਕਿੰਗ ਰਾਹੀਂ ਬਿਹਾਰ ’ਚ ਗੌਤਮ ਕੁਮਾਰ ਦੇ ਖਾਤੇ ’ਚ 2 ਲੱਖ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ।

ਇਹ ਵੀ ਪੜ੍ਹੋ- ਢਾਈ ਸਾਲਾ ਮਾਸੂਮ ਦਾ ਕਤਲ ਕਰ ਬਾਕਸ ਬੈੱਡ 'ਚ ਕਰ'ਤਾ ਸੀ ਬੰਦ, ਅਦਾਲਤ ਨੇ ਕਲਯੁਗੀ ਮਾਂ ਨੂੰ ਸੁਣਾਈ ਮਿਸਾਲੀ ਸਜ਼ਾ

ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਨੇ ਲੈਣ-ਦੇਣ ਨੂੰ ਅਧਿਕਾਰਤ ਨਹੀਂ ਕੀਤਾ ਤੇ ਉਸ ਦੇ ਖਾਤੇ ’ਚੋਂ 2 ਲੱਖ ਰੁਪਏ ਦੇ ਲੈਣ-ਦੇਣ ਨੂੰ ਅਧਿਕਾਰਤ ਕਰਨ ਦੇ ਸਬੰਧ ’ਚ ਬੈਂਕ ਤੋਂ ਕੋਈ ਕਾਲ ਵੀ ਨਹੀਂ ਆਈ। ਉਸ ਨੇ ਆਪਣੀ ਬੈਂਕ ਸ਼ਾਖਾ ਤੋਂ ਜਾਂਚ ਕੀਤੀ ਤੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਪੈਸੇ ਬਿਹਾਰ ਦੇ ਖਾਤੇ ’ਚ ਟ੍ਰਾਂਸਫਰ ਕੀਤੇ ਗਏ ਸਨ। ਇਸ ਤੋਂ ਬਾਅਦ ਉਸ ਨੇ ਮਾਮਲੇ ਦੀ ਸ਼ਿਕਾਇਤ ਚੰਡੀਗੜ੍ਹ ਪੁਲਸ ਦੇ ਸਾਈਬਰ ਸੈੱਲ ਥਾਣੇ 'ਚ ਦਿੱਤੀ। ਇਸ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਭਾਸ਼ਣ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਿਹਾ 'Aliens', ਬੋਲੇ- ''ਉਹ ਖਾ ਜਾਣਗੇ ਤੁਹਾਨੂੰ''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News