ਜ਼ਮੀਨ ਵੇਚਣ ਦੇ ਨਾਂ ’ਤੇ ਕਰੋੜਾਂ ਦੀ ਧੋਖਾਧੜੀ, ਇਕ ਦਰਜਨ ਨਾਮਜ਼ਦ

Sunday, Mar 22, 2026 - 01:40 PM (IST)

ਜ਼ਮੀਨ ਵੇਚਣ ਦੇ ਨਾਂ ’ਤੇ ਕਰੋੜਾਂ ਦੀ ਧੋਖਾਧੜੀ, ਇਕ ਦਰਜਨ ਨਾਮਜ਼ਦ

ਰਾਜਪੁਰਾ (ਚਾਵਲਾ)- ਅੰਬਾਲਾ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ’ਚ ਥਾਣਾ ਸਿਟੀ ਪੁਲਸ ਨੇ ਮੁਕੱਦਮਾ ਦਰਜ ਕਰਕੇ ਇਕ ਦਰਜਨ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਰਜਿੰਦਰ ਕੁਮਾਰ ਵਾਸੀ ਅੰਬਾਲਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਕੁਝ ਸਾਲ ਪਹਿਲਾਂ ਉਸ ਦਾ ਕੁਲਵੰਤ ਕੌਰ, ਹੀਰਾ ਸਿੰਘ, ਪਰਮਜੀਤ ਸਿੰਘ ਚੌਹਾਨ, ਗੁਰਦੀਪ ਸਿੰਘ, ਗੁਰਮੀਤ ਕੌਰ ਵਾਸੀ ਨੌਸ਼ਹਿਰਾ, ਜਸਵਿੰਦਰ ਕੌਰ, ਪਰਮਜੀਤ ਕੌਰ, ਮੁਖਤਿਆਰ ਸਿੰਘ, ਕ੍ਰਿਪਾਲ ਸਿੰਘ ਵਾਸੀ ਰਾਜਪੁਰਾ, ਸੁਸ਼ੀਲ ਕੌਰ, ਸੁਰਜੀਤ ਕੌਰ ਵਾਸੀ ਨੌਸ਼ਹਿਰਾ ਅਤੇ ਰਜਤ ਕੁਮਾਰ ਵਾਸੀ ਤੇਪਲਾ ਨਾਲ ਜ਼ਮੀਨ ਵੇਚਣ ਦਾ ਸੌਦਾ ਹੋਇਆ ਸੀ।

ਇਹ ਵੀ ਪੜ੍ਹੋ: ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ 'ਸਟੈਚੂ ਆਫ਼ ਲਿਬਰਟੀ'

ਸ਼ਿਕਾਇਤ ਕਰਤਾ ਅਨੁਸਾਰ ਮੁਲਜ਼ਮਾਂ ਨੇ ਉਸ ਕੋਲੋਂ ਕਰੋੜਾਂ ਰੁਪਏ ਲੈਣ ਦੇ ਬਾਵਜੂਦ ਵੀ ਜ਼ਮੀਨ ਦੀ ਰਜਿਸਟਰੀ ਉਸ ਦੇ ਨਾਂ ਨਹੀਂ ਕਰਵਾਈ। ਉਸ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਉਕਤ ਮੁਲਜ਼ਮ ਵਿਦੇਸ਼ ਵੀ ਭੱਜ ਸਕਦੇ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  'ਜੇ ਮੈਨੂੰ ਅੱਧੀ ਰਾਤੀਂ ਫੜ੍ਹ ਸਕਦੇ ਹੋ ਤਾਂ ਲਾਲਜੀਤ ਭੁੱਲਰ ਖ਼ਿਲਾਫ਼ ਕਾਰਵਾਈ ਕਿਉਂ ਨਹੀਂ?': ਸੁਖਪਾਲ ਖਹਿਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News