ਜ਼ਮੀਨ ਦੀ ਰਜਿਸਟਰੀ ਨਾ ਕਰਵਾ ਕੇ ਕੀਤੀ ਲੱਖਾਂ ਦੀ ਠੱਗੀ, ਔਰਤ ਸਮੇਤ 3 ਖ਼ਿਲਾਫ਼ ਮੁਕੱਦਮਾ ਦਰਜ

Wednesday, Oct 28, 2026 - 05:10 PM (IST)

ਜ਼ਮੀਨ ਦੀ ਰਜਿਸਟਰੀ ਨਾ ਕਰਵਾ ਕੇ ਕੀਤੀ ਲੱਖਾਂ ਦੀ ਠੱਗੀ, ਔਰਤ ਸਮੇਤ 3 ਖ਼ਿਲਾਫ਼ ਮੁਕੱਦਮਾ ਦਰਜ

ਫਰੀਦਕੋਟ (ਜਗਦੀਸ਼)-ਜ਼ਮੀਨ ਦਾ ਸੌਦਾ ਕਰਕੇ ਰਜਿਸਟਰੀ ਨਾ ਕਰਵਾਉਣ ਦੀ ਸੂਰਤ 'ਚ ਲੱਖਾਂ ਦੀ ਠੱਗੀ ਮਾਰਣ ਦੇ ਮਾਮਲੇ ਵਿੱਚ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਨੂੰ ਪ੍ਰਾਪਤ ਸ਼ਿਕਾਇਤ ਦੀ ਪੜਤਾਲ ਕਰਵਾਉਣ ਉਪ੍ਰੰਤ ਥਾਣਾ ਬਾਜਾਖਾਨਾ ਵਿਖੇ ਪਿੰਡ ਵਾਂਦਰ ਨਿਵਾਸੀ ਕੁਲਵਿੰਦਰ ਸਿੰਘ, ਗੁਰਚਰਨ ਸਿੰਘ ਅਤੇ ਤੇਜ ਕੌਰ ਪਤਨੀ ਸਿਕੰਦਰ ਸਿੰਘ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ: Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ

ਪਿੰਡ ਗੌਂਦਾਰਾ ਨਿਵਾਸੀ ਚਰਨਜੀਤ ਸਿੰਘ ਨੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਨੂੰ ਸ਼ਿਕਾਇਤ ਕੀਤੀ ਸੀ ਕਿ ਉਕਤ ਤਿੰਨਾਂ ਨੇ ਉਸ ਨਾਲ ਜ਼ਮੀਨ ਦਾ ਸੌਦਾ ਕਰਕੇ ਬੈਅਨਾਮਾ ਕਰਵਾ ਲਿਆ ਪਰ ਠੱਗੀ ਮਾਰਨ ਦੀ ਨੀਯਤ ਨਾਲ ਇਨ੍ਹਾਂ ਨੇ ਜ਼ਮੀਨ ਦੀ ਰਜਿਸਟਰੀ ਨਹੀਂ ਕਰਵਾਈ। ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਵੱਲੋਂ ਉੱਪ ਕਪਤਾਨ ਪੁਲਸ ਸਬ ਡਿਵੀਜ਼ਨ ਜੈਤੋ ਪਾਸੋਂ ਸ਼ਿਕਾਇਤ ਦੀ ਪੜਤਾਲ ਕਰਵਾਈ ਗਈ ਸੀ ਅਤੇ ਇਹ ਤੱਥ ਸਾਹਮਣੇ ਆਉਣ ’ਤੇ ਕਿ ਉਕਤ ਮੁਲਜ਼ਮਾਂ ਨੇ ਸ਼ਿਕਾਇਤ ਕਰਤਾ ਨਾਲ ਅਜਿਹਾ ਕਰਕੇ 64 ਲੱਖ ਰੁਪਏ ਦੀ ਠੱਗੀ ਮਾਰੀ ਹੈ ਉਕਤ ਤਿੰਨਾਂ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਇਸ ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।

ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News