ਸਿੰਗਾਪੁਰ ਭੇਜਣ ਦਾ ਝਾਂਸਾ ਦੇ ਕੇ ਮਾਰੀ 4 ਲੱਖ 22 ਹਜ਼ਾਰ ਦੀ ਠੱਗੀ, ਮਾਮਲਾ ਦਰਜ

Tuesday, Dec 05, 2023 - 06:24 PM (IST)

ਫਿਰੋਜ਼ਪੁਰ (ਕੁਮਾਰ)- ਇੱਕ ਵਿਅਕਤੀ ਨੂੰ ਸਿੰਗਾਪੁਰ ਭੇਜਣ ਦਾ ਝਾਂਸਾ ਦੇ ਕੇ 4 ਲੱਖ 22 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਛਾਉਣੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਅਭੈ ਪੁੱਤਰ ਹਰਚਰਨ ਅਤੇ ਅਨਮੋਲ ਵਾਸੀ ਜ਼ਿਲ੍ਹਾ ਗੁਰਦਾਸਪੁਰ, ਕੁਸ਼ਲ, ਮਨਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਉਰਫ਼ ਭਜਨ ਵਾਸੀ ਪਿੰਡ ਅਲੀ ਕੇ ਦੇ ਖਿਲਾਫ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਕਪਾਹ ਦੀ ਘਟ ਰਹੀ ਮੰਗ ਕਾਰਨ ਨਹੀਂ ਮਿਲ ਰਿਹਾ ਵਾਜਬ ਮੁੱਲ, ਕਿਸਾਨ ਹੋਏ ਪ੍ਰੇਸ਼ਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਰਮਨ ਕੁਮਾਰ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਅਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਰਵੀ ਕੁਮਾਰ ਪੁੱਤਰ ਅਮਰਨਾਥ ਵਾਸੀ ਫਿਰੋਜ਼ਪੁਰ ਛਾਉਣੀ ਨੇ ਦੋਸ਼ ਲਗਾਇਆ ਹੈ ਕਿ ਨਾਮਜ਼ਦ ਵਿਅਕਤੀਆਂ ਨੇ ਉਸ ਨੂੰ ਸਿੰਗਾਪੁਰ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 4 ਲੱਖ 22 ਹਜ਼ਾਰ ਰੁਪਏ ਲੈ ਲਏ। ਪਰ ਅੱਜ ਤੱਕ ਨਾ ਤਾਂ ਉਸ ਨੂੰ ਸਿੰਗਾਪੁਰ ਭੇਜਿਆ ਗਿਆ ਅਤੇ ਨਾ ਹੀ ਉਸ ਤੋਂ ਲਏ ਪੈਸੇ ਵਾਪਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੁਲਸ ਅਧਿਕਾਰੀਆਂ ਵੱਲੋਂ ਜਾਂਚ ਮਗਰੋਂ ਇੱਕ ਔਰਤ ਸਣੇ 5 ਨਾਮਜ਼ਦ ਲੋਕਾਂ ਖਿਲਾਫ਼ ਧੋਖਾਧਡ਼ੀ ਦਾ ਕੇਸ ਦਰਜ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News