ਨੌਸਰਬਾਜ਼ 5 ਹਜ਼ਾਰ ਰੁਪਏ ਦੇ ਨੋਟਾਂ ਵਾਲੇ ਹਾਰ ਝੱਪਟ ਕੇ ਮੋਟਰਸਾਈਕਲ ''ਤੇ ਹੋਏ ਫਰਾਰ
Sunday, Nov 29, 2026 - 07:02 PM (IST)
ਬਨੂੜ (ਗੁਰਪਾਲ)-ਬਨੂੜ ਇਲਾਕੇ ਵਿਚ ਰੋਜ਼ਾਨਾ ਚੋਰੀ, ਲੁੱਟ-ਖੋਹ ਅਤੇ ਝਪਟ ਮਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਬੀਤੇ ਦਿਨੀਂ ਸ਼ਹਿਰ ਦੇ ਇਕ ਦੁਕਾਨਦਾਰ ਕੋਲੋਂ ਦੋ ਨੌਸਰਬਾਜ਼ ਮੋਟਰਸਾਈਕਲ ਨੌਜਵਾਨ 5000 ਰੁਪਏ ਦੀ ਕੀਮਤ ਵਾਲੇ ਦੋ ਨੋਟਾਂ ਦੇ ਹਾਰ ਝਪਟ ਕੇ ਫਰਾਰ ਹੋ ਜਾਣ ਦਾ ਸਮਾਚਾਰ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਦੁਕਾਨਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਬੱਬੀ ਦੀ ਹੱਟੀ ਨਾਂ ਦੀ ਦੁਕਾਨ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਸਵਾ 6 ਕੁ ਵਜੇ ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰ ਨੌਜਵਾਨ ਆਏ। ਉਨ੍ਹਾਂ ਵਿਚੋਂ ਇਕ ਮੋਟਰਸਾਈਕਲ 'ਤੇ ਦੁਕਾਨ ਦੇ ਬਾਹਰ ਬੈਠਾ ਰਿਹਾ ਅਤੇ ਦੂਜਾ ਨੌਜਵਾਨ ਦੁਕਾਨ ਅੰਦਰ ਆ ਕੇ ਨੋਟਾਂ ਵਾਲੇ ਹਾਰ ਵੇਖਣ ਲੱਗ ਪਿਆ।
ਇਹ ਵੀ ਪੜ੍ਹੋ: ਪੰਜਾਬ: ਭਿਆਨਕ ਹਾਦਸੇ 'ਚ ਆਲਟੋ ਕਾਰ ਦੇ ਉੱਡੇ ਪਰਖੱਚੇ, ਇਕ ਨੌਜਵਾਨ ਦੀ ਦਰਦਨਾਕ ਮੌਤ
ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਸ ਨੌਸਰਬਾਜ ਨੇ ਦੋ ਨੋਟਾਂ ਵਾਲੇ ਹਾਰ ਪਸੰਦ ਕੀਤੇ, ਜਿਨਾਂ ਦੀ ਕੀਮਤ 5000 ਰੁਪਏ ਬਣਦੀ ਸੀ, ਦੋਵੇਂ ਹਾਰ ਪਸੰਦ ਆ ਜਾਣ ਤੋਂ ਬਾਅਦ ਉਸ ਨੌਸਰਬਾਜ਼ ਨੇ ਕਿਹਾ ਕਿ ਉਹ ਆਨਲਾਈਨ ਪੈਸੇ ਪਾਵੇਗਾ ਅਤੇ ਉਸ ਨੇ ਕਿਸੇ ਐਪ ਰਾਹੀਂ 5 ਹਜ਼ਾਰ ਰੁਪਏ ਦੀ ਰਾਸ਼ੀ ਪੈਣ ਦਾ ਆਪਣੇ ਮੋਬਾਇਲ ਤੋਂ ਮੈਸੇਜ ਵਿਖਾਇਆ ਪਰ ਦੁਕਾਨਦਾਰ ਨੇ ਉਸ ਨੌਸਰਬਾਜ ਨੂੰ ਕਿਹਾ ਕਿ ਜਦੋਂ ਤੱਕ ਉਸ ਦੇ ਖਾਤੇ ਵਿਚ ਪੈਸੇ ਆਉਣ ਦਾ ਮੈਸੇਜ ਨਹੀਂ ਵੇਖਦਾ ਉਦੋਂ ਤੱਕ ਉਹ ਉਸ ਨੂੰ ਨੋਟਾਂ ਵੇਲੇ ਹਾਰ ਨਹੀਂ ਦੇਵੇਗਾ।
ਜਦੋਂ ਉਹ ਆਪਣੇ ਮੋਬਾਇਲ ਫੋਨ 'ਤੇ ਪੈਸੇ ਆਉਣ ਦਾ ਮੈਸੇਜ ਚੈਕ ਕਰਨ ਲੱਗਿਆ ਤਾਂ ਨੌਸਰਬਾਜ ਨੌਜਵਾਨ ਉਸ ਦੀ ਦੁਕਾਨ ਦੇ ਕੰਮ ਕਰਨ ਵਾਲੇ ਲੜਕੇ ਕੋਲੋਂ ਦੋਵੇਂ 5 ਹਜ਼ਾਰ ਰੁਪਏ ਦੀ ਕੀਮਤ ਵਾਲੇ ਨੋਟਾਂ ਵਾਲੇ ਹਾਰ ਝਪਟ ਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਰਾਰ ਹੋ ਗਏ। ਦੁਕਾਨਦਾਰ ਨੇ ਦੱਸਿਆ ਕਿ ਉਨ੍ਹਾਂ ਨੌਸਰਬਾਜ਼ ਮੋਟਰਸਾਈਕਲ ਸਵਾਰਾਂ ਦਾ ਪਿੱਛਾ ਕੀਤਾ ਪਰ ਉਹ ਸ਼ਾਮ ਦੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਫਰਾਰ ਹੋ ਗਏ।
ਸ਼ਹਿਰ ਦੇ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਲੋਕਾਂ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਉਣ ਵਾਲੇ ਨੌਸਰਬਾਜ਼ਾਂ ਨੂੰ ਕਾਬੂ ਕਰੇ ਤਾਂ ਜੋ ਲੋਕਾਂ ਨੂੰ ਨਿਤ ਹੋ ਰਹੇ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ। ਦੱਸਣਯੋਗ ਹੈ ਕਿ ਬਨੂੜ ਇਲਾਕੇ ਵਿਚ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਇੰਨਾ ਵਾਧਾ ਹੋ ਗਿਆ ਹੈ ਕਿ ਥਾਣਾ ਬਨੂੜ ਅਧੀਨ ਪੈਂਦੇ ਇਲਾਕੇ ਵਿਚ ਇਕ ਦਿਨ ਵਿਚ ਤਿੰਨ-ਤਿੰਨ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਪੁਲਸ ਪ੍ਰਸ਼ਾਸਨ ਇਨ੍ਹਾਂ ਨੂੰ ਕਾਬੂ ਕਰਨ ਵਿਚ ਨਾਕਾਮ ਸਾਬਤ ਹੋ ਰਿਹਾ ਹੈ, ਜਿਸ ਕਾਰਨ ਇਲਾਕੇ ਦੇ ਵਸਨੀਕਾਂ ਵਿਚ ਪੁਲਸ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ: ਸੈਲੂਨ 'ਤੇ ਕਰੀਬ 20 ਨੌਜਵਾਨਾਂ ਨੇ ਕੀਤਾ ਹਮਲਾ! ਜਾਨ ਬਚਾਉਣ ਲਈ ਇੱਧਰ-ਉੱਧਰ ਭੱਜੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
