ਕੁਝ ਇਸ ਤਰ੍ਹਾਂ ਮਨਾਈ ਦੋਸਤਾਂ ਨੇ ਜਨਮਦਿਨ ਦੀ ਪਾਰਟੀ, ਤਲਵਾਰ ਨਾਲ ਕੱਟਿਆ ਕੇਕ ਤੇ ਕੀਤੇ ਫਾਇਰ (ਵੀਡੀਓ)

Monday, Sep 12, 2022 - 04:25 PM (IST)

ਕੁਝ ਇਸ ਤਰ੍ਹਾਂ ਮਨਾਈ ਦੋਸਤਾਂ ਨੇ ਜਨਮਦਿਨ ਦੀ ਪਾਰਟੀ, ਤਲਵਾਰ ਨਾਲ ਕੱਟਿਆ ਕੇਕ ਤੇ ਕੀਤੇ ਫਾਇਰ (ਵੀਡੀਓ)

ਸੰਗਰੂਰ (ਰਵੀ) : ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਤੋਂ ਦੋਸਤ ਦੀ ਜਨਮਦਿਨ ਪਾਰਟੀ ਮੌਕੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕੇਕ ਕੱਟੇ ਜਾਣ ਅਤੇ ਸ਼ਰੇਆਮ ਫਾਇਰ ਕੀਤੇ ਜਾਣ ਦੀ ਵੀਡੀਓ ਲਗਾਤਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਨਾਲ ਪੁਲਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਦੱਸ ਦੇਈਏ ਕਿ ਇਸ ਵੀਡੀਓ 'ਚ 12 ਦੋਸਤ ਇਕ ਸੁੰਨਸਾਨ ਥਾਂ 'ਤੇ ਇਕੁੱਠੇ ਹੁੰਦੇ ਹਨ ਅਤੇ ਦੋਸਤ ਦੇ ਜਨਮਦਿਨ ਦਾ ਕੇਕ ਤੇਜ਼ਧਾਰ ਤਲਵਾਰ ਨਾਲ ਕੱਟਦੇ ਹਨ ਅਤੇ ਉਸ ਤੋਂ ਬਾਅਦ ਬੰਦੂਕਾਂ ਨਾਲ ਹਵਾਈ ਫਾਇਰ ਵੀ ਕੀਤੇ ਜਾਂਦੇ ਹਨ। ਸਿਰਫ਼ ਇੰਨਾ ਹੀ ਨਹੀਂ ਇਸ ਸਾਰੀ ਵਾਰਦਾਤ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਵੀ ਕੀਤੀ ਗਈ ਹੈ। ਇਸ 'ਤੇ ਕਾਰਵਾਈ ਕਰਦਿਆਂ ਨੇ ਪੁਲਸ ਨੇ 12 ਦੋਸਤਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਅਤੇ 2 ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਜਿਨ੍ਹਾਂ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ ਉਹ ਲਾਇਸੰਸੀ ਹਨ ਜਾਂ ਗੈਰ-ਕਾਨੂੰਨੀ। 

ਇਹ ਵੀ ਪੜ੍ਹੋ- ਨਸ਼ੇ ਦੀ ਆਦਤ ਨੇ 32 ਸਾਲਾਂ ’ਚ ਉਜਾੜ ਦਿੱਤੇ ਕਰੋੜਾਂ ਰੁਪਏ, ਮਾਸੂਮ ਪੁੱਤ ਦੇ ਬੋਲਾਂ ਨੇ ਬਦਲ ਦਿੱਤੀ ਜ਼ਿੰਦਗੀ

ਇਸ ਸੰਬੰਧੀ ਗੱਲ ਕਰਦਿਆਂ ਲਹਿਰਾਗਾਗਾ ਤੋਂ ਐੱਸ.ਐੱਚ.ਓ. ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਵਾਇਰਲ ਵੀਡੀਓ ਦੇ ਆਧਾਰ 'ਤੇ 12 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ 2 ਨੂੰ ਕਾਬੂ ਵੀ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੀਡੀਓ 'ਚ ਮੁੱਖ ਤੌਰ 'ਤੇ ਨਜ਼ਰ ਆ ਰਿਹਾ ਲਦਾਲ ਪਿੰਡ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਘਟਨਾ ਤੋਂ ਬਾਅਦ ਉਹ ਫਰਾਰ ਚੱਲ ਰਿਹਾ ਹੈ। ਪੁਲਸ ਪਾਰਟੀ ਵੱਲੋਂ ਉਸ ਦੀ ਭਾਲ ਜਾਰੀ ਹੈ ਅਤੇ ਬਾਕੀਆਂ ਦੀ ਵੀ ਤਲਾਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਹੀ ਬਲਜਿੰਦਰ ਸਿੰਘ ਕਾਬੂ ਹੋ ਗਿਆ , ਸਭ ਕੁਝ ਸਾਫ਼ ਹੋ ਜਾਵੇਗਾ। ਐੱਸ.ਐੱਚ.ਓ. ਨੇ ਕਿਹਾ ਕਿ ਇਸ ਮਾਮਲੇ 'ਚ ਜੇ ਹੋਰ ਕੋਈ ਵੀ ਸ਼ਾਮਲ ਹੋਵੇਗਾ ਤਾਂ ਉਸ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਬਾਕੀਆਂ 'ਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News