ਪੁਲਸ ਪਾਰਟੀ ’ਤੇ ਹਮਲਾ ਕਰਨ ਦੇ ਮਾਮਲੇ ’ਚ ਭਗੌਡ਼ਾ ਗ੍ਰਿਫਤਾਰ

Monday, Jan 14, 2019 - 04:10 AM (IST)

ਪੁਲਸ ਪਾਰਟੀ ’ਤੇ ਹਮਲਾ ਕਰਨ ਦੇ ਮਾਮਲੇ ’ਚ ਭਗੌਡ਼ਾ ਗ੍ਰਿਫਤਾਰ

 ਮੋਗਾ, (ਅਾਜ਼ਾਦ)- ਪੁਲਸ ਪਾਰਟੀ ’ਤੇ ਹਮਲਾ ਕਰਨ ਦੇ ਮਾਮਲੇ ’ਚ ਸ਼ਾਮਲ ਭਗੌਡ਼ੇ ਦੋਸ਼ੀ ਕੁਲਦੀਪ ਸਿੰਘ ਉਰਫ ਭੋਲਾ ਨਿਵਾਸੀ ਪਿੰਡ ਦੋਲੇਵਾਲਾ , ਜਿਸ ਨੂੰ ਬੀਤੇ ਦਿਨ ਉਸ ਦੇ ਇਕ ਭਗੌਡ਼ੇ ਸਾਥੀ ਸਮੇਤ ਪੁਲਸ ਨੇ ਗ੍ਰਿਫਤਾਰ ਕੀਤਾ ਸੀ ਪਰ ਉਸ ਦੇ ਸਾਥੀਆਂ ਨੇ ਗ੍ਰਿਫਤਾਰ ਕਰਨ ਆਈ ਪੁਲਸ ਪਾਰਟੀ ’ਤੇ ਹਮਲਾ ਕਰ ਕੇ ਉਸ ਨੂੰ ਪੁਲਸ ਹਿਰਾਸਤ ਤੋਂ ਛੁਡਵਾ ਲਿਆ ਸੀ,  ਨੂੰ ਪੁਲਸ ਨੇ ਫਿਰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੋਲੇਵਾਲਾ ਪੁਲਸ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਕੁਲਦੀਪ ਸਿੰਘ ਉਰਫ ਭੋਲਾ ਅਤੇ ਉਸ ਦੇ ਹੋਰ ਸਾਥੀਆਂ  ਖਿਲਾਫ 2016 ’ਚ ਪੁਲਸ ਪਾਰਟੀ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਫਤਿਹਗਡ਼੍ਹ ਪੰਜਤੂਰ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵੱਲੋਂ 12 ਅਕਤੂਬਰ 2018 ਨੂੰ ਭਗੌਡ਼ਾ ਐਲਾਨਿਆ ਗਿਆ ਸੀ। ਪੁਲਸ ਪਾਰਟੀ ਨੇ ਉਸ ਨੂੰ ਫਿਰ ਗ੍ਰਿਫਤਾਰ ਕਰ ਕੇ ਉਸ ਖਿਲਾਫ ਥਾਣਾ ਕੋਟ ਈਸੇ ਖਾਂ ਵਿਚ ਮਾਮਲਾ ਦਰਜ ਕਰ  ਲਿਆ  ਹੈ। ਪੁੱਛਗਿੱਛ ਦੇ ਬਾਅਦ  ਉਸ  ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ। 


Related News