ਮੋਗਾ ਪੁਲਸ ਦੀ ਵੱਡੀ ਕਾਰਵਾਈ ; ਜੂਆ ਖੇਡਦੇ 10 ਜੁਆਰੀ ਲੱਖਾਂਂ ਦੀ ਨਕਦੀ ਸਣੇ ਕੀਤੇ ਗ੍ਰਿਫ਼ਤਾਰ
Thursday, Feb 20, 2025 - 11:09 PM (IST)

ਮੋਗਾ (ਕਸ਼ਿਸ਼ ਸਿੰਗਲਾ)- ਮੋਗਾ ਪੁਲਸ ਨੇ ਗੈਰ-ਕਾਨੂੰਨੀ ਕੰਮ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਮੋਗਾ ਦੀ ਨਵੀਂ ਦਾਣਾ ਮੰਡੀ 'ਚ ਰੇਡ ਮਾਰੀ। ਇਸ ਦੌਰਾਨ ਪੁਲਸ ਨੇ ਇਕ ਦੁਕਾਨ 'ਚ ਜੂਆ ਖੇਡ ਰਹੇ ਜੁਆਰੀਆਂ ਨੂੰ 3 ਲੱਖ 20 ਹਜ਼ਾਰ ਰੁਪਏ ਨਕਦੀ ਸਣੇ ਗ੍ਰਿਫ਼ਤਾਰ ਕੀਤਾ।
ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ ਇਲਾਕੇ 'ਚ ਲੋਕ ਜੂਆ ਖੇਡਦੇ ਹਨ। ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਇਲਾਕੇ 'ਚ ਰੇਡ ਮਾਰੀ ਤੇ 10 ਜੁਆਰੀਆਂ ਨੂੰ 3 ਲੱਖ 20 ਹਜ਼ਾਰ ਰੁਪਏ ਸਣੇ ਕਾਬੂ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜੁਆਰੀਆਂ ਨੂੰ ਕਾਬੂ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗੈਰ ਕਾਨੂੰਨੀ ਕੰਮ ਕਰਨ ਵਾਲੇ ਲੋਕਾਂ ਖ਼ਿਲਾਫ਼ ਵੀ ਪੁਲਸ ਅੱਗੇ ਕਾਰਵਾਈ ਕਰਦੀ ਰਹੇਗੀ।
ਇਹ ਵੀ ਪੜ੍ਹੋ- ਰੁਕ-ਰੁਕ ਕੇ ਹੋਈ ਬਾਰਿਸ਼ ਨੇ ਮੁੜ ਕਢਵਾਈਆਂ ਰਜਾਈਆਂ, ਜਾਣੋ ਇਸ ਮੀਂਹ ਦਾ ਫ਼ਸਲਾਂ 'ਤੇ ਕੀ ਪਵੇਗਾ ਅਸਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e