ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਦਾ ਸਾਥੀ ਅਸਲੇ ਸਮੇਤ ਗ੍ਰਿਫਤਾਰ

04/09/2022 10:46:18 AM

ਮੋਹਾਲੀ/ਖਰੜ (ਪਰਦੀਪ, ਰਣਬੀਰ, ਅਮਰਦੀਪ, ਸ਼ਸ਼ੀ) : ਜ਼ਿਲ੍ਹਾ ਮੋਹਾਲੀ ਪੁਲਸ ਵਲੋਂ ਗੈਗਸਟਰਾਂ ਦੇ ਵੱਖ-ਵੱਖ ਗਰੁੱਪਾਂ ਵਿਰੁੱਧ ਚਲਾਈ ਹੋਈ ਵਿਸ਼ੇਸ਼ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਜੂਨ 2021 ਵਿਚ ਪੰਜਾਬ ਪੁਲਸ ਦੀ ਇਨਪੁਟਸ ’ਤੇ ਕੋਲਕਤਾ ਵਿਖੇ ਮਾਰੇ ਗਏ ਏ ਕੈਟਾਗਿਰੀ ਦੇ ਬਦਨਾਮ ਗੈਂਗਸਟਰ ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਜੱਸੀ ਦੇ ਨੇੜਲੇ ਸਾਥੀ ਹਰਬੀਰ ਸਿੰਘ ਸੋਹਲ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਪਿੰਡੀ ਔਲਖ ਥਾਣਾ ਸੋਦਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਦੋ 30 ਬੋਰ ਚਾਇਨੀਜ਼ ਪਿਸਤੌਲਾਂ, 7 ਮੈਗਜ਼ੀਨ ਅਤੇ 50 ਜਿੰਦਾ ਕਾਰਤੂਸਾਂ ਸਮੇਤ ਉਸ ਦੇ ਲੁਕਣ ਟਿਕਾਣੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ : ਮਿੱਡੂਖੇੜਾ ਕਤਲ ਕਾਂਡ : ਸ਼ਾਰਪ ਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ 7 ਦਿਨਾਂ ਬਾਅਦ ਹੋਏ ਅਹਿਮ ਖ਼ੁਲਾਸੇ

ਮੋਹਾਲੀ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਐੱਸ. ਐੱਸ. ਪੀ. ਮੋਹਾਲੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਹਰਬੀਰ ਸੋਹਲ ਅਤੇ ਅੰਮ੍ਰਿਤਪਾਲ ਸਿੰਘ ਉਰਫ ਸੱਤਾ ਪੁੱਤਰ ਬਜੀਦਪੁਰ ਥਾਣਾ ਬੱਸੀ ਪਠਾਣਾਂ ਜ਼ਿਲਾ ਫਤਿਹਗੜ੍ਹ ਸਾਹਿਬ ਨੇ ਖਰੜ ਵਿਖੇ ਲੁਕਣ ਟਿਕਾਣੇ ਬਣਾਏ ਹੋਏ ਹਨ। ਕੈਨੇਡਾ ਰਹਿੰਦੇ ਇਨ੍ਹਾਂ ਦੇ ਸਾਥੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਆਸਟ੍ਰੇਲੀਆ ਰਹਿੰਦੇ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਪਿੰਡ ਸੋਹਾਵੀ ਜ਼ਿਲਾ ਫਤਿਹਗੜ੍ਹ ਸਾਹਿਬ ਨੈੱਟ ਕਾਲਿੰਗ ਰਾਹੀਂ ਇਨ੍ਹਾਂ ਦੇ ਗੁਰੱਪ ਨੂੰ ਚਲਾ ਰਹੇ ਹਨ, ਜੋ ਵਿਦੇਸ਼ਾਂ ਤੋਂ ਨੈੱਟ ਕਾਲਿੰਗ ਕਰ ਕੇ ਕਾਰੋਬਾਰੀਆਂ ਨੂੰ ਫਿਰੌਤੀਆਂ ਦੇਣ ਲਈ ਧਮਕੀਆਂ ਦਿੰਦੇ ਹਨ।

ਇਹ ਵੀ ਪੜ੍ਹੋ : ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ

ਗੈਂਗਸਟਰਾਂ ਹਰਬੀਰ ਸਿੰਘ, ਅੰਮ੍ਰਿਤਪਾਲ ਸਿੰਘ ਸੱਤਾ, ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ, ਗੁਰਜੰਟ ਸਿੰਘ ਜੰਟਾ ਅਤੇ ਇਨ੍ਹਾਂ ਦੇ ਹੋਰ ਸਾਥੀਆਂ ਵਿਰੁੱਧ ਥਾਣਾ ਸਿਟੀ ਖਰੜ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੀਤੇ ਕੱਲ ਭਾਗੋਮਾਜਰਾ ਦੇ ਖਾਲੀ ਫਲੈਟਾਂ ਵਿਚੋਂ ਹਰਬੀਰ ਸੋਹਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਪੇਸ਼ੇ ਵਜੋਂ ਪੰਜਾਬੀ ਗੀਤਕਾਰ ਅਤੇ ਗਾਇਕ ਵੀ ਹੈ ਅਤੇ ਇਹ ਪੰਜਾਬ ਪੁਲਸ ਦੀ ਸੂਚਨਾ ’ਤੇ ਕੋਲਕਤਾ ਵਿਖੇ ਹੋਏ ਮੁਕਾਬਲੇ ਵਿਚ ਮਾਰੇ ਗਏ ਗੈਂਗਸਟਰ ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਜੱਸੀ ਦਾ ਬਹੁਤ ਕਰੀਬੀ ਸਾਥੀ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Anuradha

Content Editor

Related News