ਫਿਰੋਜ਼ਪੁਰ: ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਇਆ ਗੈਂਗਸਟਰ ਜੈਪਾਲ ਭੁੱਲਰ ਦਾ ਅੰਤਿਮ ਸੰਸਕਾਰ

Wednesday, Jun 23, 2021 - 06:04 PM (IST)

ਫਿਰੋਜ਼ਪੁਰ: ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਇਆ ਗੈਂਗਸਟਰ ਜੈਪਾਲ ਭੁੱਲਰ ਦਾ ਅੰਤਿਮ ਸੰਸਕਾਰ

ਫ਼ਿਰੋਜ਼ਪੁਰ (ਕੁਮਾਰ): 9 ਜੂਨ ਨੂੰ ਕੋਲਕਾਤਾ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਫ਼ਿਰੋਜ਼ਪੁਰ ਸ਼ਹਿਰ ਸਥਿਤ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਉਸਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ। ਸ਼ਮਸ਼ਾਨਘਾਟ ਦੇ ਬਾਹਰ ਅਤੇ ਅੰਦਰ ਪੰਜਾਬ ਪੁਲਸ ਵੱਲੋਂ ਡੀ.ਐਸ.ਪੀ. ਵਰਿੰਦਰ ਸਿੰਘ ਅਤੇ ਐੱਸ.ਐੱਚ.ਓ. ਮਨੋਜ ਕੁਮਾਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਪੁਲਸ ਫੋਰਸ ਤਾਇਨਾਤ ਕੀਤੀ ਗਈ।

ਇਹ ਵੀ ਪੜ੍ਹੋ:   ਜੈਪਾਲ ਭੁੱਲਰ ਦੇ ਮੁੜ ਹੋਏ ਪੋਸਟਮਾਰਟਮ ਦੀ ਰਿਪੋਰਟ 'ਤੇ ਪਿਤਾ ਨੇ ਚੁੱਕੇ ਸਵਾਲ (ਵੀਡੀਓ)

PunjabKesari

ਬਠਿੰਡਾ ਦੀ ਜੇਲ੍ਹ ਵਿੱਚ ਬੰਦ ਜੈਪਾਲ ਦੇ ਭਰਾ ਅੰਮ੍ਰਿਤਪਾਲ ਸਿੰਘ ਭੁੱਲਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਵਿਚ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਦੇ ਲਈ ਸ਼ਮਸ਼ਾਨਘਾਟ ਵਿਚ ਲਿਆਂਦਾ ਗਿਆ। ਘੜਾ ਤੋੜਨ ਅਤੇ ਜੈਪਾਲ ਨੂੰ ਅਗਨੀ ਭੇਂਟ ਕਰਨ ਦੀ ਰਸਮ ਉਸਦੇ ਭਰਾ ਅੰਮ੍ਰਿਤਪਾਲ ਸਿੰਘ ਨੇ ਅਦਾ ਕੀਤੀ। ਉਸ ਦੇ ਸਸਕਾਰ ਦੇ ਬਾਅਦ ਪੁਲਸ ਤੁਰੰਤ ਉਸ ਨੂੰ ਵਾਪਸ ਲੈ ਗਈ। ਸਸਕਾਰ ਤੋਂ ਪਹਿਲਾਂ ਅੰਤਿਮ ਰਸਮਾਂ ਅਦਾ ਕਰਦੇ ਸਮੇਂ ਪਰਿਵਾਰ ਦੀਆਂ ਔਰਤਾਂ ਅਤੇ ਪਰਿਵਾਰਕ ਮੈਂਬਰ ਗ਼ਮਗੀਨ ਅਤੇ ਰੋਂਦੇ ਹੋਏ ਦਿਖਾਈ ਦਿੱਤੇ।

PunjabKesari

ਇਹ ਵੀ ਪੜ੍ਹੋ:   ਪੰਜਾਬੀਆ ਦਾ ਸ਼ੌਂਕ ਦੋਨਾਲੀ ਹੁਣ ਬਣੀ ਪੰਜਾਬੀਆਂ ਲਈ ਸੰਭਾਲਣ ਵਿਚ ਸਿਰਦਰਦੀ

PunjabKesari


author

Shyna

Content Editor

Related News